ਲੁਧਿਆਣਾ: ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ (De-addiction center) ਦੇ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਦੇ ਅੰਦਰ ਮੌਤ (Death) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਹਸਪਤਾਲ ਦੇ ਬਾਹਰ ਹੰਗਾਮਾ (commotion outside the hospital) ਕੀਤਾ ਅਤੇ ਨੌਜਵਾਨ ਦੀ ਮੌਤ ਲਈ ਹਸਪਤਾਲ ਦੇ ਸਟਾਫ਼ ਨੂੰ ਜ਼ਿੰਮੇਵਾਰ ਦੱਸਿਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਨੂੰ ਇੱਥੇ ਨਸ਼ਾ ਛੱਡਣ ਦੇ ਲਈ ਲੈ ਕੇ ਆਏ ਸਨ, ਪਰ ਹਸਪਤਾਲ ਦੇ ਸਟਾਫ਼ ਨੇ ਉਸ ਨੂੰ ਨਸ਼ਾ ਦੇ ਕੇ ਹੀ ਮੌਤ ਦੇ ਘਾਟ ਉਤਾਰ ਦਿੱਤਾ।
ਪੀੜਤ ਪਰਿਵਾਰ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਬੇਟੇ ਨੂੰ ਨਸ਼ਾ ਛਡਵਾਉਣ ਲਈ ਨਸ਼ਾ ਛੁਡਾਊ ਕੇਂਦਰ (De-addiction center) ਵਿੱਚ ਦਾਖਲ ਕਰਵਾਇਆ ਸੀ, ਪਰ ਬੀਤੀ ਰਾਤ ਉਨ੍ਹਾਂ ਦਾ ਬੇਟਾ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ, ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਉਸ ਨੂੰ ਕੋਈ ਇੰਜੈਕਸ਼ਨ ਦਿੱਤਾ, ਉਸ ਤੋਂ ਬਾਅਦ ਉਸ ਦੀ ਮੌਤ (Death) ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਲਈ ਹਸਪਤਾਲ ਪ੍ਰਸ਼ਾਸਨ ਜ਼ਿੰਮੇਵਾਰ ਹੈ।
ਹਸਪਤਾਲ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਹੰਗਾਮਾ ਘਟਨਾ ਦਾ ਪਤਾ ਚੱਲਣ ‘ਤੇ ਮੌਕੇ ‘ਤੇ ਪਹੁੰਚੇ ਲੁਧਿਆਣਾ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA from Ludhiana West) ਨੇ ਕਿਹਾ ਕਿ ਪੀੜਤ ਪਰਿਵਾਰ ਦਾ ਰੋਸ ਜਾਹਿਰ ਹੈ। ਉਨ੍ਹਾਂ ਕਿਹਾ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ ਅਤੇ ਮਾਮਲੇ ਵਿੱਚ ਜੋ ਵੀ ਮੁਲਜ਼ਮ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਹਸਪਤਾਲ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਜੋ ਹਸਪਤਾਲ ਵਿੱਚ ਮਰੀਜ ਜ਼ੇਰੇ ਇਲਾਜ ਹਨ, ਉਨ੍ਹਾਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਸਿਫਟ ਕੀਤਾ ਜਾਵੇਗਾ।
ਉੱਧਰ ਦੂਜੇ ਪਾਸੇ ਮੌਕੇ ‘ਤੇ ਮੌਜੂਦ ਐੱਸ.ਡੀ.ਐੱਮ. ਨੇ ਕਿਹਾ ਕਿ ਬੀਤੀ ਰਾਤ ਨਸ਼ਾ ਛੁਡਾਊ ਕੇਂਦਰ ਦੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਮਰੀਜ਼ ਨੂੰ ਨਸ਼ਾ ਛੁਡਾਊ ਕੇਂਦਰ ਤੋਂ ਸ਼ਿਫਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਪਾਕਿਸਤਾਨ ’ਚ ਸਿੱਖ ਸ਼ਰਧਾਲੂ ਦੀ ਮੌਤ: ਜਿੱਥੇ ਹੋਇਆ ਜਨਮ, ਉਥੇ ਲਿਆ ਆਖਰੀ ਸਾਹ