ਲੁਧਿਆਣਾ: ਪਿਛਲੇ ਦਿਨੀਂ ਲੁਧਿਆਣਾ ਵਿੱਚ ਢਾਈ ਸਾਲਾ ਬੱਚੀ ਦਾ ਉਸ ਦੀ ਗੁਆਂਢਣ ਵੱਲੋਂ ਕਤਲ (Murder by a neighbor) ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲਿਸ ਵੱਲੋਂ ਮੁਲਜ਼ਮ ਮਹਿਲਾ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਮੁੜ-ਮੁੜ ਲੋਕਾਂ ਦੁਆਰਾ ਪ੍ਰਦਰਸ਼ਨ ਕਰ ਫਾਂਸੀ ਦੀ ਮੰਗ ਕੀਤੀ ਜਾ ਰਹੀ ਹੈ । ਪੁਲਿਸ ਨੇ ਕਿਹਾ ਸੀ ਕਿ 15 ਦਿਨਾਂ ਵਿੱਚ ਇਸ ਮਾਮਲੇ 'ਚ ਚਲਾਣ ਪੇਸ਼ ਕੀਤਾ ਜਾਵੇਗਾ। ਪਰ ਚਲਾਣ ਪੇਸ਼ ਨਾ ਕੀਤੇ ਜਾਣ 'ਤੇ ਪਰਿਵਾਰਕ ਮੈਂਬਰ ਮਾਯੂਸ ਹਨ ਅਤੇ ਚਲਾਣ ਪੇਸ਼ ਕਰਨ ਲਈ ਪ੍ਰਸ਼ਾਸ਼ਨ ਨੂੰ ਅਪੀਲ (Appeal to the administration to submit the invoice) ਕਰ ਰਹੇ ਹਨ।
ਇਸ ਸਬੰਧੀ ਮ੍ਰਿਤਕ ਬੱਚੀ ਦੇ ਦਾਦੇ ਨੇ ਕਿਹਾ ਕਿ ਉਹ ਪੁਲਿਸ ਨੂੰ ਹੱਥ ਜੋੜ ਕੇ ਜਲਦੀ ਚਲਾਣ ਪੇਸ਼ ਕਰਨ ਦੀ ਅਪੀਲ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਚਲਾਣ ਕਿਉਂ ਲੇਟ ਹੋ ਰਿਹਾ ਹੈ ।
ਉਥੇ ਇਸ ਮੌਕੇ 'ਤੇ ਕੇਸ ਲੜ ਰਹੇ ਵਕੀਲ ਨੇ ਕਿਹਾ ਕਿ ਪੁਲਿਸ ਨੇ 15 ਦਿਨਾਂ 'ਚ ਚਲਾਣ ਪੇਸ਼ ਕਰਨ ਦੀ ਗੱਲ ਕੀਤੀ ਸੀ, ਪਰ ਅਜੇ ਤੱਕ ਵੀ ਚਲਾਣ ਪੇਸ਼ ਨਹੀਂ ਕੀਤਾ ਗਿਆ। ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਵਲੋਂ ਅਜੇ ਤੱਕ ਚਲਾਣ ਦਾ ਮੁੱਡ ਵੀ ਨਹੀਂ ਬਝਿਆ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਜਲਦੀ ਚਲਾਣ ਪੇਸ਼ ਕਰਨ ਦੀ ਅਪੀਲ ਕਰਦੇ ਹਨ।