ਸੋਨੀਪਤ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮੁੜ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੰਘੂ ਸਰਹੱਦ 'ਤੇ ਪੰਜਾਬ ਦੇ ਲੁਧਿਆਣਾ ਵਾਸੀ ਲਾਭ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਕਿਸਾਨ ਦੀ ਪਛਾਣ ਲਾਭ ਸਿੰਘ ਵਾਸੀ ਲੁਧਿਆਣਾ ਤੇ ਉਮਰ 50 ਸਾਲ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਸਿੰਘੂ ਅਤੇ ਟਿਕਰੀ ਬਾਰਡਰ ਉੱਤੇ ਕਈ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ।