ਲੁਧਿਆਣਾ:ਲੁਧਿਆਣਾ ਦੇ ਖੇਤੀਬਾੜੀ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤੀ ਦੀਆਂ ਕਿਸਮਾਂ ਤੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ। ਜਿੱਥੇ ਵੱਖ-ਵੱਖ ਦੁਕਾਨ ਉੱਤੇ ਆ ਕੇ ਕਿਸਾਨਾਂ ਨੇ ਮਾਹਿਰਾਂ ਕੋਲੋਂ ਜਾਣਕਾਰੀ ਹਾਸਲ ਕੀਤੀ। ਉੱਥੇ ਹੀ ਡਿਪਟੀ ਕਮਿਸ਼ਨਰ ਸੂਰਭੀ ਮਲਿਕ ਨੇ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਡੀਸੀ ਨੇ ਦੱਸਿਆ ਕਿ ਉਹ ਜ਼ਿਲ੍ਹੇ ਦੇ ਵਿੱਚ ਹੁਣ ਤੱਕ ਪੰਜਾਬ ਸਰਕਾਰ ਦੀ ਸਕੀਮ ਦੇ ਤਹਿਤ 1800 ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਦੇ ਤਹਿਤ ਵੰਡੀਆਂ ਜਾ ਚੁੱਕੀਆਂ ਹਨ।
ਕਿਸਾਨਾਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ:-ਇਸ ਮੌਕੇ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਦੂਰ ਦੁਰਾਡੇ ਤੋਂ ਕਿਸਾਨ ਆਏ ਹਨ। ਉਨ੍ਹਾਂ ਕਿਹਾ ਪਰਾਲੀ ਦੀ ਸਾਂਭ-ਸੰਭਾਲ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕੀਟਨਾਸ਼ਕ ਅਤੇ ਬੀਜਾਂ ਨੂੰ ਲੈ ਕੇ ਕਿਹਾ ਕਿ ਸਮੇਂ-ਸਮੇਂ ਸਿਰ ਖੇਤੀਬਾੜੀ ਵਿਭਾਗ ਇਨ੍ਹਾਂ ਖ਼ਿਲਾਫ਼ ਐਕਸ਼ਨ ਲੈਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਰੋਟਾਵੇਟਰ ਮਸ਼ੀਨਾਂ ਉੱਤੇ ਸਬਸਿਡੀ ਦੀ ਗੱਲ ਕਹੀ।