ਲੁਧਿਆਣਾ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਕਰਫਿਊ ਲੱਗਿਆ ਹੋਇਆ ਹੈ। ਇਸੇ ਦੌਰਾਨ ਕਣਕ ਦੀ ਫਸਲ ਵੀ ਪੱਕ ਕੇ ਤਿਆਰ ਹੈ ਅਤੇ ਹੋਰ ਫਸਲਾਂ ਵੀ ਤਿਆਰ ਹਨ। ਇਨ੍ਹਾਂ ਫਸਲਾਂ ਦੀ ਵਾਢੀ ਅਤੇ ਮੰਡੀਕਰਨ ਦੇ ਲਈ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ ਹੈ। ਕਣਕ ਦੀ ਵਾਢੀ ਅਤੇ ਅਗਲੀ ਫਸਲ ਦੀ ਬਜਾਈ ਲਈ ਕਿਸਾਨਾਂ ਨੂੰ ਖੇਤ ਮਜ਼ਦੂਰ ਨਹੀਂ ਮਿਲ ਰਹੇ।
ਕਿਸਾਨਾਂ ਨੂੰ ਨਹੀਂ ਮਿਲ ਰਹੇ ਮਜ਼ਦੂਰ, ਮੰਤਰੀ ਆਸ਼ੂ ਨੇ ਕਿਹਾ ਸਭ ਠੀਕ ਹੈ - Minister Ashu
ਇਨ੍ਹਾਂ ਫਸਲਾਂ ਦੀ ਵਾਢੀ ਅਤੇ ਮੰਡੀਕਰਨ ਦੇ ਲਈ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ ਹੈ। ਕਣਕ ਦੀ ਵਾਢੀ ਅਤੇ ਅਗਲੀ ਫਸਲ ਦੀ ਬਜਾਈ ਲਈ ਕਿਸਾਨਾਂ ਨੂੰ ਖੇਤ ਮਜ਼ਦੂਰ ਨਹੀਂ ਮਿਲ ਰਹੇ। ਇਸ ਸਬੰਧੀ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਗੱਲ ਕੀਤੀ ਗਈ ਤਾਂ ਉਹ ਸਭ ਕੁਝ ਠੀਕ ਹੋਣ ਦਾ ਦਾਅਵਾ ਕਰਦੇ ਹੋਏ ਨਜ਼ਰ ਆਏ।
ਇਸ ਬਾਰੇ ਗੱਲ ਕਰਦੇ ਹੋਏ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲਾਡੀਆਂ ਕਲਾਂ ਦੇ ਕਿਸਾਨਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਕਣਕ ਦੀ ਵਾਢੀ ਸਿਰ 'ਤੇ ਹੈ ਪਰ ਉਨ੍ਹਾਂ ਨੂੰ ਇਸ ਵਾਢੀ ਲਈ ਮਜ਼ਦੂਰ ਨਹੀਂ ਮਿਲ ਰਹੇ। ਕਿਸਾਨ ਇੰਦਰਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਦੇ ਡਰ ਅਤੇ ਕਰਫਿਊ ਕਾਰਨ ਬਹੁਤੇ ਮਜ਼ਦੂਰ ਵਾਪਸ ਚੱਲੇ ਗਏ ਹਨ। ਜਿਹੜੇ ਪਿੰਡਾਂ ਦੇ ਮਜ਼ਦੂਰ ਸਨ ਉਹ ਕੋਰੋਨਾ ਦੇ ਡਰੋਂ ਕੰਮ 'ਤੇ ਨਹੀਂ ਆ ਪਾ ਰਹੇ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਮਜ਼ਦੂਰਾਂ ਨੂੰ ਪੰਜਾਬ ਵਿੱਚ ਹੀ ਰੋਕੇ ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਏ।
ਜਦੋਂ ਇਸ ਸਬੰਧੀ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਗੱਲ ਕੀਤੀ ਗਈ ਤਾਂ ਉਹ ਸਭ ਕੁਝ ਠੀਕ ਹੋਣ ਦਾ ਦਾਅਵਾ ਕਰਦੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕਣਕ ਦੀ ਵਾਢੀ ਲਈ ਸਾਰੇ ਪੁੱਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਸਮੱਸਿਆ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ।