ਲੁਧਿਆਣਾ :ਪੰਜਾਬ 'ਚ ਪਿਛਲੇ ਦਿਨਾਂ 'ਚ ਹੋਈ ਬਾਰਿਸ਼ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪੱਕੀ ਹੋਈ ਕਣਕ ਦੀ ਫਸਲ ਖੇਤਾਂ 'ਚ ਡਿੱਗ ਗਈ ਹੈ ਅਤੇ ਹੁਣ ਕਿਸਾਨ ਭਾਰੀ ਨੁਕਸਾਨ ਨੂੰ ਲੈ ਕੇ ਚਿੰਤਤ ਹਨ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਅਤੇ ਜਿਨ੍ਹਾਂ ਕਿਸਾਨਾਂ ਦਾ 50 ਤੋਂ 80 ਫੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ। ਦੂਜੇ ਪਾਸੇ ਕਿਸਾਨਾਂ ਨੇ ਇਸ ਨੂੰ ਨਾਕਾਫ਼ੀ ਦੱਸਿਆ ਹੈ। ਮੌਸਮ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਲੁਧਿਆਣਾ ਵਿੱਚ ਵੀ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਣਾ ਸੀ ਪਰ ਉਨ੍ਹਾ ਦੀ ਥਾਂ ਏਡੀਸੀ ਅਮਨਦੀਪ ਬੈਂਸ ਨੇ ਮੰਗ ਪੱਤਰ ਹਾਸਿਲ ਕੀਤਾ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ
ਬਦਲਾਅ ਲਈ ਆਪ ਨੂੰ ਵੋਟਾਂ ਪਈਆਂ ਸੀ, ਪਰ ਬਦਲਾਅ ਦਿਸਿਆ ਨਹੀਂ :ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਸੀਂ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਈਆਂ ਸਨ ਪਰ ਕਿਸੇ ਕਿਸਮ ਦਾ ਕੋਈ ਬਦਲਾਅ ਨਹੀਂ ਵੇਖਣ ਨੂੰ ਮਿਲ ਰਿਹਾ ਹੈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਤਾਂ ਵੱਡੇ-ਵੱਡੇ ਕਰ ਰਿਹਾ ਹੈ ਪਰ ਜਮੀਨੀ ਪੱਧਰ ਤੇ ਕਿਸੇ ਕਿਸਮ ਦਾ ਕੋਈ ਕੰਮ ਨਹੀਂ ਹੋ ਰਿਹਾ। ਕਿਸਾਨ ਆਗੂਆਂ ਨੇ ਕਿਹਾ ਇਹੀ ਕਾਰਨ ਹੈ ਕਿ ਅੱਜ ਵੀ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ।
ਇਹ ਵੀ ਪੜ੍ਹੋ :Search Opration Amritpal Live update: ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ ਲਗਾਇਆ NSA