ਲੁਧਿਆਣਾ: ਪੰਜਾਬ ਦੇ ਵਿੱਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਇਸ ਨੂੰ ਲੈ ਕੇ ਕਿਸਾਨਾਂ ਵੱਲੋਂ ਬੀਤੇ ਦਿਨੀਂ ਜਿਥੇ ਭਾਜਪਾ ਦੇ ਲੀਡਰਾਂ ਦਾ ਘਿਰਾਉ ਕੀਤਾ ਗਿਆ ਉਥੇ ਹੀ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦਾ ਵੀ ਘਿਰਾਉ ਕੀਤਾ ਗਿਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮੁਹੰਮਦ ਸਦੀਕ ਦੇ ਬਚਾਅ ਲਈ ਲੁਧਿਆਣਾ ਤੋਂ ਐਮ.ਪੀ ਰਵਨੀਤ ਬਿੱਟੂ ਸਾਹਮਣੇ ਆਏ ਹਨ। ਜਿਨ੍ਹਾਂ ਨੇ ਕਿਸਾਨਾਂ ਅੱਗੇ ਮਾਫੀ ਮੰਗਦਿਆ ਕਿਹਾ ਕਿ ਪੁਰਾਣੇ ਬਜ਼ੁਰਗ ਲੀਡਰਾਂ ਨੂੰ ਤੰਗ ਨਾ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਪੰਜਾਬ ਅਤੇ ਪੰਜਾਬੀਅਤ ਨੂੰ ਵੱਡੀ ਦੇਣ ਹੈ।
ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁਹੰਮਦ ਸਦੀਕ ਵਡੇਰੀ ਉਮਰ ਦੇ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਿਸ ਕਰਕੇ ਉਹ ਭੱਜ ਨੱਠ ਬਹੁਤੀ ਨਹੀਂ ਕਰ ਸਕਦੇ।