ਲੁਧਿਆਣਾ:ਕਿਸਾਨੀ ਅੰਦੋਲਨ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ (Punjab) ਪਹੁੰਚੇ ਕਿਸਾਨਾਂ (farmers) ਦਾ ਥਾਂ-ਥਾਂ ‘ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਹ ਅੰਦੋਲਨ 26 ਨਵੰਬਰ 2020 ਨੂੰ ਦਿੱਲੀ ਦੇ ਬਾਰਡਰਾਂ ਤੋਂ ਸ਼ੁਰੂ ਹੋਇਆ ਸੀ। ਇਸ ਅੰਦੋਲਨ ਵਿੱਚ 709 ਦੇ ਕਰੀਬ ਕਿਸਾਨਾਂ (farmers) ਨੇ ਸ਼ਹੀਦੀ ਪ੍ਰਾਪਤ ਕੀਤੀ ਹੈ। ਜਿਸ ਤੋਂ ਬਾਅਦ ਸ਼ਹੀਦ ਕਿਸਾਨਾਂ (farmers) ਦੀ ਕੁਰਬਾਨੀ ਸਦਕਾ ਅੰਦੋਲਨ ਨੂੰ ਜਿੱਤ ਪ੍ਰਾਪਤ ਹੋਈ। ਇਸ ਜਿੱਤ ਤੋਂ ਬਾਅਦ ਲੁਧਿਆਣਾ ਦੇ ਪਿੰਡ ਬੱਦੋਵਾਲ ਦੇ ਸ਼ਹੀਦ ਕਿਸਾਨ ਭਾਗ ਸਿੰਘ ਦਾ ਪਰਿਵਾਰ ਵੀ ਇਸ ਖੁਸ਼ੀ ਵਿੱਚ ਸ਼ਾਮਲ ਹੋਇਆ ਹੈ। ਭਾਗ ਸਿੰਘ ਦੀ 11 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਰਕੇ ਸਿੰਘੂ ਬਾਰਡਰ ‘ਤੇ ਮੌਤ ਹੋ ਗਈ ਸੀ।
ਮੀਡੀਆ ਨਾਲ ਗੱਲਬਾਤ ਦੌਰਾਨ ਸ਼ਹੀਦ ਭਾਗ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਬਹੁਤੀ ਜ਼ਮੀਨ ਨਹੀਂ ਹੈ, ਪਰ ਉਨ੍ਹਾਂ ਦੇ ਪਿਤਾ ਸ਼ੁਰੂ ਤੋਂ ਹੀ ਕਿਸਾਨ ਜਥੇਬੰਦੀਆਂ ਨਾਲ ਚੱਲਦੇ ਰਹੇ ਸਨ ਅਤੇ ਕਿਸਾਨ ਅੰਦੋਲਨ ਵਿੱਚ ਵੀ ਉਹ ਆਪਣੀਆਂ ਸੇਵਾਵਾਂ ਦੇ ਰਹੇ ਸਨ। ਜਦੋਂ ਉਹ ਸ਼ਹੀਦ ਹੋਏ ਉਸ ਦਿਨ ਵੀ ਉਹ ਸਿੰਘੂ ਬਾਰਡਰ ‘ਤੇ ਹੀ ਸਨ।