ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਅੱਜ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ਾ 'ਤੇ ਵੱਡੀ ਤਾਦਾਦ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੜਕ 'ਤੇ ਜਾਮ ਲਾਇਆ ਗਿਆ। ਇਸ ਦੌਰਾਨ ਐਂਬੂਲੈਂਸ ਅਤੇ ਫੌਜ ਦੀਆਂ ਗੱਡੀਆਂ ਨੂੰ ਲੰਘਣ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਲਗਾਤਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਖੇਤੀ ਕਾਨੂੰਨਾਂ ਦਾ ਵਿਰੋਧ: ਲਾਡੋਵਾਲ ਟੌਲ ਪਲਾਜ਼ਾ 'ਤੇ ਕਿਸਾਨਾਂ ਨੇ ਲਾਇਆ ਜਾਮ, ਹੁਣ ਦਿੱਲੀ ਘੇਰਣ ਦੀ ਕਰਨਗੇ ਤਿਆਰੀ - agriculture laws
ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ਾ 'ਤੇ ਵੱਡੀ ਤਾਦਾਦ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੜਕ 'ਤੇ ਜਾਮ ਲਾਇਆ ਗਿਆ। ਇਸ ਦੌਰਾਨ ਐਂਬੂਲੈਂਸ ਅਤੇ ਫੌਜ ਦੀਆਂ ਗੱਡੀਆਂ ਨੂੰ ਲੰਘਣ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਲਗਾਤਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਸਾਡੀ ਟੀਮ ਨੇ ਲੁਧਿਆਣਾ ਲਾਡੋਵਾਲ ਟੌਲ ਪਲਾਜ਼ਾ 'ਤੇ ਧਰਨਾਕਾਰੀ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਦਾ ਕਿਸਾਨ ਸੜਕਾਂ 'ਤੇ ਹੈ ਅਤੇ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ। ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਦੇ ਇਹ ਕਾਨੂੰਨ ਕਿਸਾਨੀ ਨੂੰ ਤਬਾਹ ਕਰ ਦੇਣਗੇ। ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਇਹ ਕਾਨੂੰਨ ਵਾਪਸ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਚੱਲਦਾ ਰਹੇਗਾ।
ਇਸੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਹੁਣ ਮੋਦੀ ਸਰਕਾਰ ਦਾ ਉਹ ਘਿਰਾਉ ਕਰਨ ਲਈ 26-27 ਨਵੰਬਰ ਨੂੰ ਪੂਰੇ ਦੇਸ਼ ਦੇ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਦੀ ਸਰਕਾਰ ਗੋਡੇ ਨਹੀਂ ਟੇਕ ਦਿੰਦੀ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰੱਖਣਗੇ ਭਾਵੇਂ ਉਨ੍ਹਾਂ ਨੂੰ ਕੋਈ ਵੀ ਵੱਡੀ ਕੁਰਬਾਨੀ ਕਰਨੀ ਪਵੇ।