ਖੰਨਾ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕਿਸਾਨਾਂ ਵੱਲੋਂ ਪਰਾਲੀ ਨਾ ਸਾੜ ਕੇ ਦੂਜੇ ਕਿਸਾਨਾਂ ਨੂੰ ਵਾਤਾਵਰਣ ਸਾਫ਼ ਰੱਖਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਖੰਨਾ ਦੇ ਪਿੰਡ ਕੱਦੋਂ ਦੇ ਕਿਸਾਨ ਇਸ ਸਾਲ ਵੀ ਪਰਾਲੀ ਨਹੀਂ ਸਾੜ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਨਾ ਸਾੜ ਕੇ ਸਾਨੂੰ ਕਾਫੀ ਫਾਇਦਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਫ਼ਸਲ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਇਸ ਲਈ ਉਨ੍ਹਾਂ ਨੇ ਇਸ ਵਾਰ ਵੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਵਾਰ ਵੀ ਫ਼ਸਲ ਨੂੰ ਅੱਗ ਨਹੀਂ ਲਾਵਾਂਗੇ ਪਰ ਕੁਝ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਉਹ ਪਰਾਲੀ ਨੂੰ ਅੱਗ ਨਹੀਂ ਲਾਉਂਦੇ ਤਾਂ ਸਾਡਾ ਇੱਕ ਏਕੜ 'ਤੇ ਲਗਭਗ ਪੰਜ ਹਜ਼ਾਰ ਰੁਪਏ ਤੱਕ ਦਾ ਖਰਚਾ ਆਉਂਦਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪ੍ਰਤੀ ਏਕੜ ਪੰਜ ਹਜ਼ਾਰ ਰੁਪਏ ਦਿੱਤੇ ਜਾਣ।