ਮਾਨਸਾ/ਲੁਧਿਆਣਾ/ਰੂਪਨਗਰ:ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵੱਲੋਂ ਸਰਦੂਲਗੜ੍ਹ ਦੇ SDM ਦਫ਼ਤਰ ਦਾ ਘਿਰਾਓ ਕਰਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੇ ਖਰੀ ਨਹੀਂ ਉੱਤਰੀ ਜਿਸ ਕਾਰਨ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।Farmers strike at different places
ਕਿਸਾਨਾਂ ਵੱਲੋਂ ਕਿਸਾਨੀ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਦੂਲਗੜ੍ਹ ਦੇ SDM ਦਫ਼ਤਰ ਦਾ ਘਿਰਾਓ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੂੰਗੀ ਦੇ ਘੱਟ ਰੇਟ ਕਾਰਨ ਕਿਸਾਨਾਂ ਨੂੰ ਜੋ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਉਹ ਵੀ ਅਜੇ ਤੱਕ ਨਹੀਂ ਦਿੱਤਾ ਗਿਆ।Farmers strike at different places
ਕਿਸਾਨਾਂ ਜੱਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਕੀਤਾ ਗਿਆ ਰੋਸ ਪ੍ਰਦਰਸ਼ਨ ਇਸ ਤੋਂ ਇਲਾਵਾ ਕਿਸਾਨਾਂ ਨੂੰ ਸਿੱਧੀ ਬਿਜਾਈ ਦਾ 1500 ਰੁਪਏ ਵੀ ਖਾਤਿਆਂ ਦੇ ਵਿਚ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਅਜੇ ਤੱਕ ਉਨ੍ਹਾਂ ਦੀ ਚੁਗਾਈ ਦਾ ਸਰਕਾਰ ਨੇ ਮੁਆਵਜ਼ਾ ਨਹੀਂ ਦਿੱਤਾ ਅਤੇ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਸਿਰਫ ਵਾਅਦਾ ਖਿਲਾਫੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਲੰਪੀ ਸਕਿਨ ਦੇ ਕਾਰਨ ਦੁਧਾਰੂ ਪਸ਼ੂਆਂ ਦੀ ਹੋਈ ਮੌਤ ਦਾ ਵੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਸ ਤੋਂ ਇਲਾਵਾ ਇਸ ਸਾਲ ਫਿਰ ਖ਼ਰਾਬ ਹੋਈ ਨਰਮੇ ਦੀ ਫਸਲ ਦੀ ਅਜੇ ਤੱਕ ਗਿਰਦਾਵਰੀ ਨਹੀਂ ਹੋਈ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਦੀ ਜਨਤਾ ਦੇ ਨਾਲ ਹੋਰ ਵੀ ਬਹੁਤ ਸਾਰੇ ਵਾਅਦੇ ਕੀਤੇ ਸਨ। ਜਿਨ੍ਹਾਂ ਨੂੰ ਅਜੇ ਤੱਕ ਵਫ਼ਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਜਲਦ ਹੀ ਆਪਣੇ ਵਾਅਦਿਆਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਕਿਸਾਨਾਂ ਮਜ਼ਦੂਰਾਂ ਵੱਲੋਂ ਸਰਕਾਰ ਦੇ ਖਿਲਾਫ ਅੰਦੋਲਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਰੂਪਨਗਰ ਵਿੱਚ ਕਿਸਾਨਾਂ ਦੀ ਮੀਟਿੰਗ:ਕਿਰਤੀ ਕਿਸਾਨ ਮੋਰਚੇ ਵੱਲੋਂ ਬਲਾਕ ਨੂਰਪੁਰਬੇਦੀ ਬੱਸ ਸਟੈਂਡ ਵਿਖੇ ਝੋਨੇ ਦੀ ਫਸਲ ਖ਼ਰਾਬ ਹੋਣ ਵਾਲੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਆਪਣਾ ਖ਼ਰਾਬ ਹੋਈ ਫਸਲ ਦਾ ਰਕਬਾ ਲਿਖ ਕੇ ਕਿਸਾਨ ਆਗੂਆਂ ਨੂੰ ਦਿੱਤਾ ਗਿਆ ਤੇ ਮੀਟਿੰਗ ਵਿੱਚ ਸਰਕਾਰ ਵੱਲੋਂ ਨੁਕਸਾਨ ਹੋਈ ਫਸਲ ਦਾ ਵੀ ਗਿਰਦਾਵਰੀ ਅਤੇ ਮੁਆਵਜ਼ਾ ਨਾ ਦੇਣ ਦੀ ਸੂਰਤ ਵਿੱਚ ਆਉਣ ਵਾਲੇ ਦਿਨਾਂ ਵਿਚ ਬਾਕੀ ਜਥੇਬੰਦੀਆਂ ਨੂੰ ਨਾਲ ਲੈ ਕੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਫ਼ੈਸਲਾ ਲਿਆ ਗਿਆ l
ਲੁਧਿਆਣਾ 'ਚ ਇਕੱਠੇ ਹੋਏ ਕਿਸਾਨ:ਗੈਰ ਰਾਜਨੀਤਿਕ ਕਿਸਾਨ ਜਥੇਬੰਦੀਆਂ ਦੀ ਅੱਜ ਲੁਧਿਆਣਾ ਦੇ ਵਿਚ ਅਹਿਮ ਮੀਟਿੰਗ ਹੋਈ। ਜਿਸ ਤੋਂ ਬਾਅਦ ਕਿਸਾਨਾਂ ਨੇ ਕਈ ਵੱਡੇ ਫੈਸਲੇ ਲਏ ਅਤੇ ਪ੍ਰੈਸ ਕਾਨਫਰੰਸ ਕਰਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕੋਈ ਨੀਤੀ ਆਉਣ ਵਾਲੇ ਦਿਨ੍ਹਾਂ ਵਿੱਚ ਨਾ ਬਣਾਈ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣਗੇ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦਾ ਉਹ ਸਾਥ ਵੀ ਦੇਣਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਖਿਲਾਫੀ ਕੀਤੀ ਹੈ। ਉਹਨਾਂ ਨੇ ਹਵਾ ਦੇ ਵਿੱਚ ਗੱਲ ਕਰ ਦਿੱਤੀ ਕਿ ਪ੍ਰਤੀ ਏਕੜ ਕਿਸਾਨਾਂ ਨੂੰ ਰਹਿੰਦ ਖੂੰਦ ਲਈ 1500 ਰੁਪਏ ਦਿੱਤੇ ਜਾਣਗੇ।
ਕਿਸਾਨਾਂ ਜੱਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਕੀਤਾ ਗਿਆ ਰੋਸ ਪ੍ਰਦਰਸ਼ਨ ਜਦੋਂ ਕਿ ਨਾ ਤਾਂ ਇਸ ਸਬੰਧੀ ਸਰਕਾਰ ਨੇ ਇਸ ਸੈਂਟਰ ਨਾਲ ਕੋਈ ਗੱਲ ਕੀਤੀ ਅਤੇ ਨਾ ਹੀ ਇਸ ਸਬੰਧੀ ਕੋਈ ਫੈਸਲਾ ਲੈ ਸਕੇ, ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਾਡੀ ਪਹਿਲਾ ਵੀ ਮੀਟਿੰਗ ਹੋ ਚੁੱਕੀ ਹੈ। ਸਾਨੂੰ ਸਰਕਾਰ ਨੇ ਮੰਗਾਂ ਮੰਨਣ ਲਈ ਕੁਝ ਸਮਾਂ ਮੰਗਿਆ ਸੀ ਪਰ ਹੁਣ ਅਸੀਂ ਫੈਸਲਾ ਕਰ ਲਿਆ ਹੈ ਕਿ 30 ਸਤੰਬਰ ਨੂੰ ਪੰਜਾਬ ਦੇ ਵਿੱਚ ਕੌਮੀ ਸ਼ਾਹਰਾਹ ਜਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਾ ਬੰਦ ਪਈਆਂ ਨੇ ਅਤੇ ਸਰਕਾਰ ਨੇ ਗੰਨੇ ਦੀ ਬਕਾਇਆ ਰਾਸ਼ੀ ਲਈ ਵੀ ਕੋਈ ਕਦਮ ਨਹੀਂ ਚੁੱਕਿਆ।
ਇਹ ਵੀ ਪੜ੍ਹੋ:ਸੁਖਬੀਰ ਦਾ ਇਲਜ਼ਾਮ, ਜਹਾਜ਼ ਚੜ੍ਹਣ ਸਮੇਂ ਨਸ਼ੇ ਵਿੱਚ ਸਨ ਸੀਐਮ ਮਾਨ, ਆਪ ਆਗੂ ਨੇ ਦਿੱਤਾ ਜਵਾਬ, ਕਿਹਾ- ਲੋਕ ਕਰਦੇ ਨੇ ਬਕਵਾਸ, ਪੰਜਾਬ 'ਚ ਪਾਰਾ ਗਰਮ