ਲੁਧਿਆਣਾ:ਇਕ ਪਾਸੇ ਜਿੱਥੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਭਾਜਪਾ ਪੰਜਾਬ (BJP Punjab) ਦੇ ਵਿੱਚ ਆਪਣੀ ਸਿਆਸੀ ਪੈਠ ਜਮਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਥੇ ਹੀ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ (Prime Minister Narendra Modi's Ferozepur rally) ਦਾ ਵਿਰੋਧ ਕਰਨ ਦੇ ਐਲਾਨ ਤੋਂ ਬਾਅਦ ਭਾਜਪਾ ਦੀਆਂ ਮੁਸ਼ਕਿਲਾਂ ਇੱਕ ਵਾਰ ਮੁੜ ਤੋਂ ਵਧਦੀਆਂ ਵਿਖਾਈ ਦੇ ਰਹੀਆਂ ਹਨ।
ਖਾਸ ਕਰਕੇ ਖੇਤੀ ਕਾਨੂੰਨ ਰੱਦ (Agriculture law repealed) ਹੋਣ ਤੋਂ ਪਹਿਲਾਂ ਲਗਾਤਾਰ ਕਿਸਾਨ ਭਾਜਪਾ ਦੀ ਰੈਲੀ ਦਾ ਵਿਰੋਧ ਕਰ ਰਹੇ ਸਨ ਪਰ ਜਦੋਂ ਖੇਤੀ ਕਾਨੂੰਨ ਰੱਦ ਹੋਏ ਤਾਂ ਕੁਝ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਾ ਘਿਰਾਓ ਕਰਨ ਤੋਂ ਮਨ੍ਹਾ ਕਰ ਦਿੱਤਾ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਦੋਫਾੜ ਕਰਕੇ ਹੁਣ ਕਈ ਕਿਸਾਨ ਜਥੇਬੰਦੀਆਂ ਨੇ ਚੋਣਾਂ ਲੜਨ ਦਾ ਮਨ ਬਣਾ ਲਿਆ ਅਤੇ ਫਰੰਟ ਵੀ ਤਿਆਰ ਕਰ ਲਿਆ, ਜਿਸ ਕਾਰਨ ਕਈ ਕਿਸਾਨ ਜਥੇਬੰਦੀਆਂ ਨੇ ਇਸ ਗੱਲ ਦਾ ਵਿਰੋਧ ਵੀ ਕੀਤਾ ਹੈ। ਹੁਣ ਕੁਝ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਾ ਮੁੜ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ।
ਮੋਦੀ ਦੀ ਫਿਰੋਜ਼ਪੁਰ ਰੈਲੀ ਦਾ ਘਿਰਾਓ ਕਰਨ ਦੀ ਕਿਸਾਨਾਂ ਵੱਲੋਂ ਤਿਆਰੀ ਭਾਜਪਾ ਦੇ ਵਿਰੋਧ ਨੂੰ ਲੈ ਕੇ ਕਿਸਾਨ ਦੋਫਾੜਪੰਜਾਬ ਦੇ ਵਿੱਚ ਭਾਜਪਾ ਦਾ ਵਿਰੋਧ ਕਰਨ ਨੂੰ ਲੈ ਕੇ ਕਿਸਾਨ ਦੋਫਾੜ ਹੋ ਚੁੱਕੇ ਹਨ, ਬੀਤੇ ਦਿਨੀਂ ਲੁਧਿਆਣਾ ਪਹੁੰਚੇ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਸੀ ਕਿ ਹੁਣ ਖੇਤੀ ਕਾਨੂੰਨ ਰੱਦ ਹੋ ਚੁੱਕੇ ਹਨ, ਇਸ ਕਰਕੇ ਭਾਜਪਾ ਦੇ ਪਿੰਡਾਂ ਵਿੱਚ ਵਿਰੋਧ ਨਹੀਂ ਕੀਤਾ ਜਾਵੇਗਾ ਪਰ ਉੱਥੇ ਹੀ ਦੂਜੇ ਪਾਸੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਐਲਾਨ ਤੋਂ ਬਾਅਦ ਕਿਸਾਨ ਜਥੇਬੰਦੀ ਬਰਨਾਲਾ ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਪੀਐਮ ਦੀ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਭਾਜਪਾ ਦੇ ਵਿਰੋਧ ਨੂੰ ਲੈ ਕੇ ਦੋਫਾੜ ਨੇ ਕਿਸਾਨ ਜਥੇਬੰਦੀਆਂ ਦੀ ਬੀਤੇ ਦਿਨੀਂ ਹੋਈ ਬੈਠਕ ਦੇ ਦੌਰਾਨ ਚੋਣਾਂ ਲੜਨ 'ਤੇ ਵੀ ਅਸਹਿਮਤੀ ਕਰਕੇ ਕਈ ਜਥੇਬੰਦੀਆਂ ਨੇ ਆਪਣੇ ਆਪ ਨੂੰ ਚੋਣਾਂ ਤੋਂ ਵੱਖ ਕਰਨ ਦਾ ਫ਼ੈਸਲਾ ਲਿਆ ਅਤੇ ਕਈਆਂ ਨੇ ਫਰੰਟ ਬਣਾ ਕੇ ਚੋਣਾਂ ਲੜਨ ਦਾ ਫ਼ੈਸਲਾ ਲਿਆ। ਜਿਸ ਤੋਂ ਬਾਅਦ ਹੁਣ ਚੋਣਾਂ ਨਾ ਲੜਨ ਵਾਲੀਆਂ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਾ ਵਿਰੋਧ ਮੁੜ ਤੋਂ ਕਰਨ ਦਾ ਐਲਾਨ ਕਰ ਦਿੱਤਾ ਹੈ।
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਇਨਸਾਫ
ਕਿਸਾਨ ਜਥੇਬੰਦੀਆਂ ਜਿਨ੍ਹਾਂ ਵੱਲੋਂ ਭਾਜਪਾ ਵਿਰੁੱਧ ਐਲਾਨ ਕੀਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਜੋ ਅੰਦੋਲਨ ਦੇ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋਏ ਹਨ ਉਨ੍ਹਾਂ ਦਾ ਹਿਸਾਬ ਕੌਣ ਦੇਵੇਗਾ, ਕੀ ਅਸੀਂ ਉਨ੍ਹਾਂ ਨੂੰ ਭੁੱਲ ਸਕਦੇ ਹਾਂ। ਕਿਸਾਨਾਂ ਨੇ ਕਿਹਾ ਕਿ ਉਹ ਸਾਡੇ ਸਾਥੀ ਸਨ ਜੋ ਇਸ ਅੰਦੋਲਨ ਦੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਇੱਥੋਂ ਤੱਕ ਕਿ ਅੰਦੋਲਨ ਦੇ ਦੌਰਾਨ ਕਈਆਂ ਦੇ ਤਾਂ ਇਕਲੌਤੇ ਨੌਜਵਾਨ ਬੱਚਿਆਂ ਦੀਆਂ ਵੀ ਜਾਨਾਂ ਚਲੀਆਂ ਗਈਆਂ। ਆਖਿਰ ਉਹ ਕਿਵੇਂ ਪ੍ਰਧਾਨਮੰਤਰੀ ਮੋਦੀ ਅਤੇ ਭਾਜਪਾ ਦੀਆਂ ਮਨਮਾਨੀਆਂ ਨੂੰ ਭੁੱਲ ਸਕਦੇ ਹਨ।
ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੇ ਪੋਸਟਰ ਭਾਜਪਾ ਲਈ ਵਧੀਆ ਮੁਸ਼ਕਿਲਾਂ
ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਭਾਜਪਾ ਪੰਜਾਬ ਦੇ ਵਿੱਚ ਸ਼ਕਤੀ ਪ੍ਰਦਰਸ਼ਨ ਵੀ ਕਰ ਚੁੱਕੀ ਹੈ। ਇੱਥੋਂ ਤੱਕ ਕਿ ਆਪਣੇ ਸੰਗਠਨ ਦਾ ਵਿਸਥਾਰ ਕਰਨ ਲਈ ਇਕ ਤੋਂ ਬਾਅਦ ਇੱਕ ਪ੍ਰੋਗਰਾਮ ਉਲੀਕੇ ਗਏ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਪਾਰਟੀ ਦੇ ਨਾਲ ਸਮਝੌਤੇ ਦੀ ਵੀ ਗੱਲ ਹੋਈ, ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨਾਲ ਵੀ ਸਮਝੌਤਾ ਹੋ ਗਿਆ, ਭਾਜਪਾ ਦੇ ਵਿੱਚ ਕਾਂਗਰਸ ਦੇ ਮੌਜੂਦਾ ਵਿਧਾਇਕ ਤੱਕ ਸ਼ਾਮਿਲ ਹੋਣੇ ਸ਼ੁਰੂ ਹੋ ਗਏ ਸਨ। ਪਰ ਹੁਣ ਕਿਸਾਨਾਂ ਦੇ ਪੀਐਮ ਮੋਦੀ ਦੀ ਰੈਲੀ ਦੇ ਵਿਰੋਧ ਦੇ ਐਲਾਨ ਤੋਂ ਬਾਅਦ ਹੁਣ ਭਾਜਪਾ ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦਿੰਦੀਆਂ ਨੇ ਭਾਜਪਾ ਨੂੰ ਲੱਗ ਰਿਹਾ ਸੀ ਕਿ ਉਹ ਹੁਣ ਪੰਜਾਬ ਦੇ ਅੰਦਰ ਆਸਾਨੀ ਨਾਲ ਵਿਧਾਨ ਸਭਾ ਚੋਣਾਂ ਚ ਹਿੱਸਾ ਲੈ ਕੇ ਵਿਰੋਧੀ ਪਾਰਟੀਆਂ ਨੂੰ ਮਾਤ ਦੇ ਸਕਦੇ ਹਨ ਪਰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੁਣ ਭਾਜਪਾ ਦੀਆਂ ਮੁਸ਼ਕਿਲਾਂ ਆਉਂਦੇ ਦਿਨ੍ਹਾਂ 'ਚ ਹੋਰ ਵੱਧ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਵੀ ਭਾਜਪਾ
ਇਕ ਪਾਸੇ ਜਿਥੇ ਭਾਜਪਾ ਆਪਣੇ ਆਪ ਨੂੰ ਲਗਾਤਾਰ ਪੰਜਾਬ ਦੇ ਵਿੱਚ ਮਜ਼ਬੂਤ ਕਰ ਰਹੀ ਹੈ। ਉੱਥੇ ਹੀ ਵਿਰੋਧੀ ਪਾਰਟੀਆਂ ਵੀ ਲਗਾਤਾਰ ਇਹ ਚਾਹੁੰਦੀਆਂ ਹਨ ਕਿ ਕਿਸਾਨ ਭਾਜਪਾ ਦਾ ਵਿਰੋਧ ਕਰਦੇ ਰਹਿਣ। ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਆਉਣ ਨਾਲ ਕੁਝ ਨਹੀਂ ਹੋਵੇਗਾ ਉਨ੍ਹਾਂ ਦਾ ਅਕਾਲੀ ਦਲ ਦੇ ਨਾਲ ਲੰਬਾ ਸਮਾਂ ਗੱਠਜੋੜ ਰਿਹਾ ਪਰ ਪੰਜਾਬ ਨੂੰ ਉਨ੍ਹਾਂ ਨੇ ਕੁਝ ਵੀ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਜਿਨ੍ਹਾਂ ਪੰਜਾਬੀਆਂ ਨੂੰ ਜੇਲ੍ਹਾਂ 'ਚ ਬੰਦ ਕੀਤਾ ਗਿਆ। ਉਨ੍ਹਾਂ ਨੂੰ ਬਾਹਰ ਕੱਢਿਆ ਜਾਵੇ ਅਤੇ ਪੰਜਾਬ ਦੇ ਕਰਜ਼ੇ ਨੂੰ ਮੁਆਫ਼ ਕੀਤਾ ਜਾਵੇ।
ਇਹ ਵੀ ਪੜ੍ਹੋ:BIKRAM MAJITHIA DRUG CASE: ਫਰਾਰ ਚੱਲ ਰਹੇ ਮਜੀਠੀਆ ਦੀਆਂ ਤਸਵੀਰਾਂ ਵਾਇਰਲ !