ਲੁਧਿਆਣਾ: ਪੰਜਾਬ ਦੇ ਕਈ ਹਿੱਸਿਆਂ ਤੋਂ ਬਾਅਦ ਲੁਧਿਆਣਾ 'ਚ ਵੀ ਭਾਜਪਾ ਦੀ ਮਹਿਲਾ ਮੋਰਚਾ ਦੀ ਇੱਕ ਬੈਠਕ ਦੇ ਦੌਰਾਨ ਇੱਕ ਨਿੱਜੀ ਹੋਟਲ ਦੇ ਬਾਹਰ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਇਥੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਹਨ।
ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਅਤੇ ਕਿਸਾਨਾਂ ਨੇ ਭਾਜਪਾ ਦੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੇ ਚੱਲਦਿਆਂ ਲੁਧਿਆਣਾ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਹੇਠ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਬਾਹਰ ਕੱਢ ਦਿੱਤਾ ਅਤੇ ਨਾਲ ਹੀ ਕਿਸਾਨਾਂ ਨੂੰ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਰਹੇ।
ਕਿਸਾਨਾਂ ਵਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਮੁੜ ਕੀਤਾ ਵਿਰੋਧ, ਸਥਿਤੀ ਬਣੀ ਤਣਾਅਪੂਰਨ ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਭਾਜਪਾ ਵਰਕਰਾਂ ਦਾ ਘਿਰਾਓ ਕਰਨਾ ਇਹ ਕੋਈ ਨਵੀਂ ਗੱਲ ਨਹੀਂ ਹੈ। ਇਹ ਸਾਡੇ ਲਗਾਤਾਰ ਜੋ ਕਿਸਾਨ ਜਥੇਬੰਦੀਆਂ ਵੱਲੋਂ ਵਿਉਂਤਬੰਦੀ ਬਣਾਈ ਜਾ ਰਹੀ ਹੈ, ਉਸ ਵਿੱਚ ਪਹਿਲਾਂ ਤੋਂ ਹੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਦੇ ਤਹਿਤ ਭਾਜਪਾ ਵਰਕਰਾਂ ਦਾ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਬਾਹਰ ਕਿਸਾਨਾਂ ਵੱਲੋਂ ਇੱਕ ਆਪਣੀ ਸੰਸਦ ਚਲਾਈ ਜਾ ਰਹੀ ਹੈ, ਜਿਸ ਵਿੱਚ ਮੰਤਰੀਆਂ ਨੂੰ ਜਵਾਬ ਪੁੱਛੇ ਜਾਂਦੇ ਹਨ ਅਤੇ ਉਨ੍ਹਾਂ ਦੇ ਜਵਾਬ ਦੇਣੇ ਪੈਂਦੇ ਹਨ, ਪਰ ਅਸਲ ਪਾਰਲੀਮੈਂਟ ਵਿੱਚ ਕੋਈ ਜਵਾਬਦੇਹੀ ਨਹੀਂ ਹੈ। ਜਿਸ ਕਰਕੇ ਕਿਸਾਨ ਅੱਜ ਸੜਕਾਂ 'ਤੇ ਉਤਰਨ ਨੂੰ ਮਜਬੂਰ ਹੈ।
ਉਥੇ ਹੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਇਹ ਕਿਸਾਨਾਂ ਦੇ ਭੇਸ 'ਚ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਨ, ਜੋ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਬੈਨਰ ਹੇਠ ਕੋਈ ਵੀ ਇਕੱਠਾ ਹੋ ਕੇ ਆ ਸਕਦਾ ਹੈ। ਅਨਿਲ ਸਰੀਨ ਨੇ ਕਿਹਾ ਕਿ ਭਾਜਪਾ ਨੂੰ ਮੀਟਿੰਗਾਂ ਕਰਨ ਦਾ ਹੱਕ ਹੈ ਅਤੇ ਉਹ ਮੀਟਿੰਗਾਂ ਕਰਦੇ ਰਹਿਣਗੇ।
ਇਹ ਵੀ ਪੜ੍ਹੋ:ਕੀ ਬਲਬੀਰ ਰਾਜੇਵਾਲ ਹੋਣਗੇ ਅਗਲੇ ਮੁੱਖ ਮੰਤਰੀ ?