ਲੁਧਿਆਣਾ: ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ 'ਤੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਾੜੀ ਦੇ ਸੀਜ਼ਨ ਤੋਂ ਬਾਅਦ ਹੁਣ ਝੋਨੇ ਦੀ ਬਿਜਾਈ ਲਈ ਵੀ ਕਾਫ਼ੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਪਾਵਰਕਾਮ ਵੱਲੋਂ ਖੇਤਾਂ ਵਿੱਚ ਅੱਠ ਘੰਟੇ ਪੂਰੀ ਬਿਜਲੀ ਸਪਲਾਈ ਨਹੀਂ ਦਿੱਤੀ ਜਾਂ ਰਹੀ। ਜਿਸ ਖ਼ਿਲਾਫ਼ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ(ਏਕਤਾ) ਡਕੌੰਦਾ ਦੀ ਇਕਾਈ ਬੱਸੀਆਂ ਦੇ ਪ੍ਰਧਾਨ ਰਣਧੀਰ ਸਿੰਘ ਉੱਪਲ ਦੀ ਅਗਵਾਈ ਵਿੱਚ ਰਾਏਕੋਟ ਦੇ ਪਿੰਡ ਸ਼ਾਹਜਹਾਨਪੁਰ ਵਿਖੇ ਸਥਿਤ ਬਿਜਲੀ ਗਰਿੱਡ ਅੱਗੇ ਰੋਸ਼ ਧਰਨਾ ਲਗਾਇਆ ਗਿਆ।
ਬਿਜਲੀ 8 ਘੰਟੇ ਨਾ ਮਿਲਣ 'ਤੇ ਕਿਸਾਨਾਂ ਗਰਿੱਡ ਅੱਗੇ ਦਿੱਤਾ ਰੋਸ਼ ਧਰਨਾ - ਭਾਰਤੀ ਕਿਸਾਨ ਯੂਨੀਅਨ
ਝੋਨਾ ਦਾ ਸੀਜ਼ਨ ਟੱਲ ਰਿਹਾ, ਅਜਿਹੇ ਚ ਮੁਕੰਮਲ ਬਿਜਲੀ ਨਾਲ ਮਿਲਣ ਕਾਰਨ ਕਿਸਾਨ ਪਰੇਸ਼ਾਨ ਹੋ ਰੇਹ ਨੇ। ਖੇਤਾਂ 'ਚ ਬਿਜਲੀ ਸਪਲਾਈ 8 ਘੰਟੇ ਨਾ ਆਉਣ ਤੋਂ ਭੜਕੇ ਕਿਸਾਨਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ
ਜਿਸ ਵਿੱਚ ਸਾਹਜਹਾਨਪੁਰ ਗਰਿੱਡ ਲਾਗਲੇ 7-8 ਪਿੰਡਾਂ ਦੇ ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ, ਅਤੇ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਜਾਣਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ, ਉੱਥੇ ਹੀ ਪਾਵਰਕਾਮ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਵੀ ਕਿਸਾਨਾਂ ਦੀ ਪਰੇਸ਼ਾਨੀ ਲਈ ਜ਼ਿੰਮੇਵਾਰ ਦੱਸਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਅਤੇ ਰਣਧੀਰ ਸਿੰਘ ਉੱਪਲ ਬੱਸੀਆਂ ਨੇ ਆਖਿਆ, ਕਿ ਝੋਨੇ ਦੀ ਬਿਜਾਈ ਲਈ ਪੰਜਾਬ ਸਰਕਾਰ ਵੱਲੋਂ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਬਿਜਲੀ ਸਪਲਾਈ ਤਿੰਨ ਚਾਰ ਘੰਟੇ ਹੀ ਦਿੱਤੀ ਜਾਂ ਰਹੀ ਹੈ, ਕਿਸਾਨਾਂ ਵੱਲੋਂ ਰਾਏਕੋਟ ਇਲਾਕੇ ਦੇ ਸ਼ਾਹਜਹਾਨਪੁਰ ਬਿਜਲੀ ਗਰਿੱਡਾਂ ਦਾ ਘਿਰਾਓ ਕੀਤਾ ਗਿਆ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ, ਕਿ ਜੇ ਖੇਤਾਂ ਦੀ ਬਿਜਲੀ ਸਪਲਾਈ ਨੂੰ ਦਰੁਸਤ ਨਾ ਕੀਤਾ ਗਿਆ, ਤਾਂ ਉਹ ਰਾਏਕੋਟ ਡਵੀਜ਼ਨ ਦੇ ਐਕਸੀਅਨ ਦਫ਼ਤਰ ਅੱਗੇ ਪੱਕਾ ਧਰਨਾ ਲਗਾਉਣਗੇ, ਜਿਸ ਦੀ ਜਿੰਮੇਵਾਰੀ ਪਾਵਰਕਾਮ ਅਤੇ ਪੰਜਾਬ ਸਰਕਾਰ ਦੀ ਹੋਵੇਗੀ।