ਲੁਧਿਆਣਾ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 100 ਦਿਨਾਂ ਦੀ ਪੰਜਾਬ ਯਾਤਰਾ ‘ਤੇ ਹਨ। ਇਸ ਤਹਿਤ ਉਹ ਪੰਜਾਬ ਦੇ ਵੱਖ-ਵੱਖ ਹਲਕਿਆ ਵਿੱਚ ਜਾ ਕੇ ਲੋਕਾਂ ਨੂੰ ਲਾਬ ਬੰਦ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਇਹ ਸਭ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਕਰ ਰਹੇ ਹਨ। ਇਸੇ ਪੰਜਾਬ ਯਾਤਰਾ ਤਹਿਤ ਅੱਜ ਉਹ ਮੱਤੇਵਾੜਾ ਦੇ ਹਲਕੇ ਸਾਹਨੇਵਾਲ ਰੈਲੀ ਕਰਨਗੇ।
ਸੁਖਬੀਰ ਸਿੰਘ ਬਾਦਲ ਨੂੰ ਆਪਣੀ ਇਸ ਪੰਜਾਬ ਯਾਤਰਾ ਦੌਰਾਨ ਕਿਸਾਨਾਂ ਦੇ ਭਾਰੀ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਾਹਨੇਵਾਲ ਵਿਖੇ ਵੀ ਕਿਸਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਘੇਰਨ ਦੇ ਲਈ ਤਿਆਰੀਆਂ ਕੀਤੀਆਂ ਗਈਆਂ ਹਨ।
ਸੁਖਬੀਰ ਸਿੰਘ ਬਾਦਲ ਨੂੰ ਘੇਰਨ ਲਈ ਕਿਸਾਨ ਤਿਆਰ-ਬਰ-ਤਿਆਰ ਰੈਲੀ ਵਾਲੀ ਥਾਂ ਤੋਂ 2 ਕਿਲੋਮੀਟਰ ਦੂਰ ਕਿਸਾਨਾਂ ਵੱਲੋਂ ਵੱਡਾ ਇੱਕਠ ਕੀਤਾ ਗਿਆ ਹੈ। ਜਿੱਥੇ ਕਿਸਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਰੋਕਣ ਦੀ ਤਿਆਰੀ ਕੀਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ, ਕਿ ਜੇਕਰ ਸੁਖਬੀਰ ਸਿੰਘ ਬਾਦਲ ਨੇ ਸਾਡੇ ਸਵਾਲ ਦਾ ਜਵਾਬ ਦਿੱਤੇ, ਤਾਂ ਹੀ ਉਹ ਇੱਥੋਂ ਅੱਗੇ ਜਾਣਗੇ। ਪਰ ਜੇਕਰ ਉਨ੍ਹਾਂ ਨੇ ਸਾਡੇ ਸਵਾਲਾਂ ਦੇ ਜਵਾਬ ਨਹੀ ਦਿੱਤੇ, ਤਾਂ ਉਨ੍ਹਾਂ ਨੂੰ ਇੱਥੋਂ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ।
ਇਸ ਮੌਕੇ ਕਿਸਾਨਾਂ ਨੇ ਕਿਹਾ, ਸੁਖਬੀਰ ਸਿੰਘ ਬਾਦਲ ਦੱਸਣ, ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਤਿੰਨੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਕਿਉਂ ਸਨ। ਦੂਜਾ ਅਕਾਲੀ ਦਲ ਕਿਸਾਨਾਂ ਦੇ ਅੰਦੋਲਨ ਤੋਂ ਵੱਖਰਾ ਹੋ ਕੇ ਕਿਉਂ ਚੱਲ ਰਿਹਾ ਹੈ।
ਇਹ ਵੀ ਪੜ੍ਹੋ:ਅੰਮ੍ਰਿਤਸਰ 'ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ