ਲੁਧਿਆਣਾ: ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ ਇਸਦੇ ਚੱਲਦੇ ਹੀ ਕਿਸਾਨਾਂ ਦੇ ਵੱਲੋਂ ਲਗਾਤਾਰ ਬੀਜੇਪੀ ਸਮੇਤ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਭਾਜਪਾ ਪ੍ਰਧਾਨ ਦਾ ਫਿਰ ਜਬਰਦਸਤ ਵਿਰੋਧ ਹੁਣ ਲੁਧਿਆਣਾ ‘ਚ ਸਰਕਟ ਹਾਊਸ ਵਿੱਚ ਹੋ ਰਹੀ ਬੀ ਜੇ ਪੀ ਦੀ ਮੀਟਿੰਗ ਦਾ ਕਿਸਾਨਾਂ ਦੇ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਵਿਰੋਧ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ। ਇਸ ਵਿਰੋਧ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਜੰਮਕੇ ਪੰਜਾਬ ਸਰਕਾਰ ਖਿਲਾਫ਼ ਵੀ ਨਾਅਰੇਬਾਜੀ ਕੀਤੀ ਗਈ ਹੈ ਤੇ ਸਰਕਾਰ ਉੱਪਰ ਮਿਲੀਭੁਗਤ ਦੇ ਇਲਜ਼ਾਮ ਲਗਾਏ ਹਨ।
ਭਾਜਪਾ ਦੀ ਮੀਟਿੰਗ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਵੱਲੋਂ ਕੁਝ ਦੂਰੀ ਤੇ ਪਹਿਲਾਂ ਹੀ ਰੋਕ ਲਿਆ ਗਿਆ ਸੀ। ਜਾਣਕਾਰੀ ਅਨੁਸਾਰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸਨ। ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਪੰਜਾਬ ਦੇ ਮੁੱਖ ਮੰਤਰੀ ਬੀਜੇਪੀ ਨਾ ਰਲਕੇ ਖੇਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਸ਼ਾਂਤਮਈ ਵਿਰੋਧ ਕਰਦੇ ਆ ਰਹੇ ਹਨ ਪਰ ਪੁਲਿਸ ਵੱਲੋਂ ਜਾਣਬੁੱਝ ਕੇ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।
ਉੱਥੇ ਹੀ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਬੀਜੇਪੀ ਦੀ ਮੀਟਿੰਗ ਤੋਂ ਦੂਰ ਰੱਖਿਆ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ:ਕਿਸਾਨਾਂ ਨੇ ਭਜਾਇਆ ਭਾਜਪਾ ਪੰਜਾਬ ਪ੍ਰਧਾਨ