ਲੁਧਿਆਣਾ: ਬਟਾਲਾ 'ਚ ਹੋਏ ਪਟਾਕਾ ਫ਼ੈਕਟਰੀ ਧਮਾਕੇ ਤੋਂ ਬਾਅਦ ਗੁਰਦਾਸਪੁਰ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸ ਕਰਨ ਦੇ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਬੈਂਸ ਬੁਰੀ ਤਰ੍ਹਾਂ ਫ਼ਸਦੇ ਨਜ਼ਰ ਆ ਰਹੇ ਹਨ। ਸਰਕਾਰੀ ਅਫ਼ਸਰ ਨਾਲ ਡਿਊਟੀ ਦੌਰਾਨ ਉਸ ਨਾਲ ਬਦਸਲੂਕੀ ਕਰਨ ਨੂੰ ਲੈ ਕੇ ਬੈਂਸ ਖ਼ਿਲਾਫ ਐੱਫ਼ਆਈਆਰ ਦਰਜ ਕੀਤੀ ਗਈ ਹੈ।
ਸਿਮਰਜੀਤ ਬੈਂਸ ਦੇ ਭਰਾ ਨੇ ਪੰਜਾਬ ਸਰਕਾਰ 'ਤੇ ਲਾਏ ਸਿਆਸੀ ਬਦਲਾਖੋਰੀ ਦੇ ਇਲਜ਼ਾਮ
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਿਚਕਾਰ ਹੋਈ ਬਹਿਸ ਦਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਜਿਸ ਨੂੰ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾ ਹੈ।
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿਟੀ ਸੈਂਟਰ ਘੋਟਾਲੇ ਦੇ ਖ਼ਿਲਾਫ ਹਾਈ ਕੋਰਟ 'ਚ ਜੋ ਬੈਂਸ ਭਰਾਵਾਂ ਵੱਲੋਂ ਰੀਵੀਊ ਪਟੀਸ਼ਨ ਪਾਈ ਗਈ ਹੈ ਉਸ ਨੂੰ ਲੈ ਕੇ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੇ ਹੱਕ ਦੀ ਆਵਾਜ਼ ਬੁਲੰਦ ਕਰੇ ਜੋ ਕਿ ਪੰਜਾਬ ਦੀ ਕੈਪਟਨ ਸਰਕਾਰ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਡੀਸੀ ਬੈਂਸ ਨਾਲ ਗੱਲ ਕਰਨ ਤੋਂ ਇਨਕਾਰ ਕਰ ਰਹੇ ਸਨ ਜਿਸ ਕਾਰਨ ਬੈਂਸ ਨੇ ਉਨ੍ਹਾਂ ਨੂੰ ਅਜਿਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ, ਇਹ ਬਦਲੇ ਦੀ ਰਾਜਨੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਘੁਟਾਲੇ ਮਾਮਲੇ ਵਿੱਚ ਕੈਪਟਨ ਨੂੰ ਦਿੱਤੀ ਕਲੀਨ ਚਿਟ ਦੇ ਮਾਮਲੇ ਨੂੰ ਹਾਈਕੋਰਟ 'ਚ ਚੈਲੇਂਜ ਕਰਨ ਨੂੰ ਲੈ ਕੇ ਹੀ ਇਹ ਮਾਮਲਾ ਦਰਜ ਕੀਤਾ ਗਿਆ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ।