ਲੁਧਿਆਣਾ:ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਅਤੇ ਹੇਟ ਸਪੀਚ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੀ ਹੈ। ਜਿੱਥੇ ਪੰਜਾਬ ਭਰ ਵਿੱਚ ਹਥਿਆਰਾਂ ਵਾਲੀ ਪੋਸਟ ਪਾਉਣ ਵਾਲਿਆਂ ਉਪਰ ਪਰਚੇ ਦਰਜ ਕੀਤੇ ਗਏ ਹਨ। ਉੱਥੇ ਹੀ ਹੁਣ ਲੁਧਿਆਣਾ ਪੁਲਸ ਨੇ ਸਖਤੀ ਵਰਤਦੇ ਹੋਏ ਅੰਮ੍ਰਿਤਪਾਲ ਸਿੰਘ ਮਹਿਰੋ ਉੱਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਅਤੇ ਹੇਟ ਸਪੀਚ ਕਰਨ ਦੇ ਅਰੋਪਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੀਪੀਐਸ ਅਧਿਕਾਰੀਆਂ ਦੇ ਬਿਆਨਾਂ ਉਪਰ ਦਰਜ ਕੀਤਾ ਗਿਆ ਹੈ।
ਲੁਧਿਆਣਾ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਐਫਆਈਆਰ ਦਰਜ, ਜਾਣੋ ਪੂਰਾ ਮਾਮਲਾ - ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖਿਲਾਫ ਮਾਮਲਾ ਦਰਜ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਸਮੀਰ ਵਰਮਾ ਨੇ ਦੱਸਿਆ ਕਿ ਰਾਜਾ ਵੜਿੰਗ ਨੂੰ ਧਮਕੀ ਦੇਣ ਅਤੇ ਹੇਟ ਸਪੀਚ ਕਰਨ ਤੇ ਲੁਧਿਆਣਾ ਪੁਲਿਸ ਨੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅੰਮ੍ਰਿਤਪਾਲ ਸਿੰਘ ਮਹਿਰੋਂ ਮੋਗਾ ਨਿਵਾਸੀ ਉਪਰ ਕੀਤਾ ਗਿਆ ਹੈ। ਜਿਸ ਵਿਚ ਹਥਿਆਰਾਂ ਨਾਲ ਸਬੰਧਤ ਧਾਰਾਵਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਅਤੇ ਹੇਟ ਸਪੀਚ ਦੇਣ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਨੇ ਅੰਮ੍ਰਿਤਪਾਲ ਖਿਲਾਫ ਰਾਜਪਾਲ ਨੂੰ ਦਿੱਤਾ ਮੰਗ ਪੱਤਰ