ਲੁਧਿਆਣਾ: ਸਥਾਨਕ ਸ਼ਹਿਰ ਦੇ ਬਹਾਦਰ ਰੋਡ 'ਤੇ ਬੀਤੇ ਦਿਨ ਲੱਗੀ ਅੱਗ ਦੇ ਮਾਮਲੇ 'ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।
ਲੁਧਿਆਣਾ 'ਚ ਰਜਾਈਆਂ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਇੱਕ ਦੀ ਮੌਤ
ਲੁਧਿਆਣਾ ਦੇ ਬਹਾਦਰ ਰੋਡ 'ਤੇ ਬੀਤੇ ਦਿਨ ਲੱਗੀ ਅੱਗ ਦੇ ਮਾਮਲੇ 'ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।
ਮ੍ਰਿਤਕ ਦੇ ਦੋ ਬੱਚੇ ਵੀ ਹਨ, ਫੈਕਟਰੀ ਮਾਲਕ ਅੱਗ ਲੱਗਣ ਦੇ ਦੌਰਾਨ ਅੱਗ ਬੁਝਾਊ ਅਮਲੇ ਨੂੰ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਗੁਮਰਾਹ ਕਰਦਾ ਰਿਹਾ ਕਿ ਗੋਦਾਮ ਦੇ ਵਿੱਚ ਕੋਈ ਵੀ ਮੌਜੂਦ ਨਹੀਂ ਹੈ ਪਰ ਜਦੋਂ ਦੇਰ ਰਾਤ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਜੀਅ ਦਾ ਨਹੀਂ ਪਤਾ ਚੱਲਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਦੱਸਿਆ। ਅੱਗ ਬੁੱਝਣ ਤੋਂ ਬਾਅਦ ਸਵੇਰੇ ਫੈਕਟਰੀ ਦੀ ਤਲਾਸ਼ੀ ਕੀਤੀ ਗਈ ਤਾਂ ਮ੍ਰਿਤਕ ਦੀ ਲਾਸ਼ ਸੜੇ ਹੋਏ ਹਾਲਾਤਾਂ ਦੇ ਵਿੱਚ ਮਿਲੀ, ਜਿਸ ਤੋਂ ਬਾਅਦ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਹੰਗਾਮਾ ਕੀਤਾ ਅਤੇ ਫੈਕਟਰੀ ਮਾਲਕ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਫੈਕਟਰੀ ਦਾ ਮਾਲਕ ਉਨ੍ਹਾਂ ਨੂੰ ਇਹ ਕਹਿੰਦਾ ਰਿਹਾ ਕਿ ਗੋਦਾਮ ਦੇ ਵਿੱਚ ਕੋਈ ਮੌਜੂਦ ਨਹੀਂ ਹੈ। ਜਦੋਂ ਉਨ੍ਹਾਂ ਦਾ ਮੈਂਬਰ ਰਾਤ ਤੱਕ ਘਰ ਨਹੀਂ ਪਹੁੰਚਿਆ ਤਾਂ ਪੁਲਿਸ ਵੱਲੋਂ ਫੈਕਟਰੀ ਦੀ ਮੁੜ ਤੋਂ ਤਲਾਸ਼ੀ ਲਈ ਗਈ ਜਿਸ ਤੋਂ ਬਾਅਦ ਉਨ੍ਹਾਂ ਦੇ ਮੈਂਬਰ ਦੀ ਲਾਸ਼ ਮਿਲੀ, ਮੌਕੇ ਤੇ ਬਸਤੀ ਜੋਧੇਵਾਲ ਦੀ ਐਸਐਚਓ ਅਰਸ਼ਪ੍ਰੀਤ ਕੌਰ ਵੀ ਪਹੁੰਚੀ, ਜਿਸ ਨੇ ਕਿਹਾ ਕਿ ਕੱਲ੍ਹ ਵੀ ਅੱਗ ਬੁਝਾਊ ਅਮਲੇ ਦੇ ਮੁਲਾਜ਼ਮ ਫੈਕਟਰੀ ਦੀ ਤਲਾਸ਼ੀ ਲੈ ਰਹੇ ਸਨ ਪਰ ਅੱਗ ਜਿਆਦਾ ਹੋਣ ਕਰਕੇ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ, ਪਰ ਅੱਜ ਸਵੇਰੇ ਅੱਗ ਬੁਝੀ ਤਾਂ ਮ੍ਰਿਤਕ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਫੈਕਟਰੀ ਮਾਲਕ ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।