ਲੁਧਿਆਣਾ: ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਰੂਪ ਨਗਰ ਵਿੱਚ ਅੱਜ ਉਸ ਵੇਲੇ ਇੱਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ ਜਦੋਂ ਜੀਆਰਡੀ ਸਕੂਲ ਦੀ ਇੱਕ ਬੱਸ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਰਕੇ ਸੜ ਕੇ ਸਵਾਹ ਹੋ ਗਈ। ਸਮਾਂ ਰਹਿੰਦਿਆਂ ਹੀ ਬੱਸ 'ਚ ਸਵਾਰ ਸਕੂਲੀ ਵਿਦਿਆਰਥੀਆਂ ਨੂੰ ਬਾਹਰ ਕੱਢ ਲਿਆ ਗਿਆ। ਇਲਾਕਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਦਿਨਾਂ ਪਹਿਲਾਂ ਤਾਰਾਂ ਨੀਵੀਆਂ ਹੋਣ ਦੀ ਸ਼ਿਕਾਇਤ ਕੀਤੀ ਸੀ ਪਰ ਹਾਲੇ ਤੱਕ ਬਿਜਲੀ ਵਿਭਾਗ ਨੇ ਕੋਈ ਸੁਣਵਾਈ ਨਹੀਂ ਕੀਤੀ।
ਲੁਧਿਆਣਾ 'ਚ ਸਕੂਲੀ ਬੱਸ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ - children
ਲੁਧਿਆਣਾ ਵਿੱਚ ਇੱਕ ਸਕੂਲੀ ਬੱਸ ਨੂੰ ਅੱਗ ਲੱਗ ਗਈ। ਸਮਾਂ ਰਹਿੰਦਿਆਂ ਹੀ ਬੱਸ 'ਚ ਸਵਾਰ ਸਕੂਲੀ ਵਿਦਿਆਰਥੀਆਂ ਨੂੰ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਇਆ।
ਸੜ ਕੇ ਸਵਾਹ ਹੋਈ ਬੱਸ
ਮਾਰਕੀਟ ਦੇ ਲੋਕਾਂ ਦਾ ਕਹਿਣਾ ਹੈ ਕਿ ਸਕੂਲ ਬੱਸ ਦਾ ਡਰਾਈਵਰ ਮੌਕੇ ਤੋਂ ਬੱਸ ਛੱਡ ਕੇ ਭੱਜ ਗਿਆ ਸੀ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਵਿਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਬੱਸ 'ਚ ਅੱਗ ਲੱਗਣ ਦੀ ਇਤਲਾਹ ਮਿਲੀ ਸੀ। ਉਨ੍ਹਾਂ ਨੇ ਇਸ ਪੂਰੀ ਸਥਿਤੀ ਜਾਇਜ਼ਾ ਲਿਆ ਅਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਇਆ। ਇਸਦੇ ਨਾਲ ਹੀ ਇੱਕ ਮੋਟਰਸਾਈਕਲ ਵੀ ਸੜ ਕੇ ਸਵਾਹ ਹੋ ਗਿਆ।