ਪੰਜਾਬ

punjab

ETV Bharat / state

ਪਲਾਸਟਿਕ ਫੈਕਟਰੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ

ਸ਼ਾਮ ਐਂਡ ਕੰਪਨੀ ਪਲਾਸਟਿਕ ਫੈਕਟਰੀ ਵਿੱਚ ਅੱਗ ਲੱਗ ਗਈ ਜਿਸ ਤੋਂ ਬਾਅਦ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ। ਕਰੀਬ ਸਵੇਰੇ 5 ਵਜੇ ਲੱਗੀ ਅੱਗ 'ਤੇ ਕਾਬੂ ਪਾਇਆ ਗਿਆ। ਹਾਂਲਾਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਅੱਗ ਕਿਵੇਂ ਲੱਗੀ ਇਸ ਬਾਰੇ ਖੁਲਾਸਾ ਨਹੀਂ ਹੋ ਪਾਇਆ ਹੈ।

fire broke out in a ludhiana plastic factory
ਪਲਾਸਟਿਕ ਫੈਕਟਰੀ 'ਚ ਲੱਗੀ ਅੱਗ

By

Published : Apr 5, 2022, 10:10 AM IST

ਲੁਧਿਆਣਾ: ਚੰਡੀਗਡ਼੍ਹ ਰੋਡ ਤੇ ਸਥਿਤ ਸ਼ਾਮ ਐਂਡ ਕੰਪਨੀ ਪਲਾਸਟਿਕ ਫੈਕਟਰੀ ਵਿੱਚ ਅੱਗ ਲੱਗ ਗਈ ਜਿਸ ਤੋਂ ਬਾਅਦ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ। ਕਰੀਬ ਸਵੇਰੇ 5 ਵਜੇ ਲੱਗੀ ਅੱਗ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ। ਹਾਂਲਾਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਅੱਗ ਕਿਵੇਂ ਲੱਗੀ ਇਸ ਬਾਰੇ ਖੁਲਾਸਾ ਨਹੀਂ ਹੋ ਪਾਇਆ ਹੈ। ਫੈਕਟਰੀ ਵਿੱਚ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਸਮਾਨ ਸਾਰਾ ਸੜ ਕੇ ਸਵਾਹ ਹੋ ਗਿਆ ਹੈ।

ਅੱਗ ਬੁਝਾਊ ਅਮਲੇ ਦੇ ਅਫ਼ਸਰ ਨੇ ਦੱਸਿਆ ਕਿ ਅੱਗ ਕੰਟਰੋਲ ਵਿੱਚ ਹੈ ਅਤੇ ਹੁਣ ਉਹ ਸਿਰਫ਼ ਕੂਲਿੰਗ ਦਾ ਕੰਮ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿੱਚ ਪਲਾਸਟਿਕ ਦੇ ਦਾਣੇ ਬਣਾਏ ਜਾਂਦੇ ਸਨ। ਅੱਗ ਨਾਲੀ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਗ ਕਿਵੇਂ ਲੱਗੀ ਇਸ ਦਾ ਜਵਾਬ ਦੇ ਮਾਲਕ ਦੱਸ ਸਕਣਗੇ।

ਪਲਾਸਟਿਕ ਫੈਕਟਰੀ 'ਚ ਲੱਗੀ ਅੱਗ

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਅੱਗ ਲੱਗਣ ਦਾ ਕਾਰਨ ਕੀ ਸੀ, ਪਰ ਇਹ ਇਸ ਦੇ ਕਾਰਨ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ। ਇਸ ਦੀ ਜਾਣਕਾਰੀ ਲਈ ਫੈਕਟਰੀ ਦੇ ਮਾਲਕ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ ਅਤੇ ਕੂਲਿੰਗ ਦਾ ਕੰਮ ਚਲ ਰਿਹਾ ਹੈ।

ਇਹ ਵੀ ਪੜ੍ਹੋ:ਮਹਿੰਗਾਈ ਵਿਰੁੱਧ ਕਾਂਗਰਸ ਦਾ ਪ੍ਰਦਰਸ਼ਨ

ABOUT THE AUTHOR

...view details