ਪੰਜਾਬ

punjab

ETV Bharat / state

ਲੁਧਿਆਣਾ ਵਿੱਚ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਨੂੰ ਮੌਤੇ ਦੇ ਘਾਟ ਉਤਾਰਿਆ - ਲੁਧਿਆਣਾ ਵਿੱਚ ਫਾਇਰਿੰਗ

ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਿਖੇ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਵਿਅਕਤੀ 'ਤੇ ਫਾਇਰਿੰਗ ਕੀਤੀ ਗਈ ਹੈ।

firing in ludhiana jwahar nagar
ਫ਼ੋਟੋ

By

Published : Jan 23, 2020, 11:00 PM IST

ਲੁਧਿਆਣਾ: ਸ਼ਹਿਰ ਦੇ ਜਵਾਹਰ ਨਗਰ ਕੈਂਪ ਵਿੱਚ ਵੀਰਵਾਰ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਲਾਕੇ ਵਿੱਚ ਅਣਪਛਾਤੇ 2 ਨੌਜਵਾਨਾਂ ਨੇ ਜਿੰਦੀ ਨਾਂਅ ਦੇ ਸ਼ਖਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਮੌਕੇ ਤੋਂ ਫ਼ਰਾਰ ਹੋ ਗਏ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਦੋਵਾਂ ਵੱਲੋਂ ਵਿਅਕਤੀ 'ਤੇ ਪੰਜ ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਪੁਲਿਸ ਵੱਲੋਂ ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਗੋਲੀ ਚਲਾਉਣ ਵਾਲੇ ਕੌਣ ਸਨ ਅਤੇ ਉਨ੍ਹਾਂ ਦਾ ਮਕਸਦ ਕੀ ਸੀ ਹਾਲੇ ਤੱਕ ਕੁੱਝ ਵੀ ਸਾਫ ਨਹੀਂ ਹੋ ਪਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇੱਥੇ 2 ਅਣਪਛਾਤੇ ਨੌਜਵਾਨਾਂ ਨੇ ਜਿੰਦੀ ਨਾਂਅ ਦੇ ਸ਼ਖਸ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ 'ਚ ਉਸ ਦੀ ਮੌਤ ਹੋ ਗਈ ਹੈ, ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ABOUT THE AUTHOR

...view details