ਲੁਧਿਆਣਾ: ਰਾਏਕੋਟ ਸ਼ਹਿਰ ਵਿੱਚ ਪੁਲਿਸ ਵੱਲੋਂ ਡੀਐਸਪੀ ਸੁਖਨਾਜ ਸਿੰਘ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ। ਜਿਸ ਦੌਰਾਨ ਪੁਲਿਸ ਦੀ ਟੀਮ ਵੱਲੋਂ ਤਲਵੰਡੀ ਬਜ਼ਾਰ, ਕਮੇਟੀ ਬਾਜ਼ਾਰ ਤੇ ਥਾਣਾ ਬਜ਼ਾਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਬਾਜ਼ਾਰ ਵਿੱਚ ਸਰਕਾਰੀ ਦਿਸ਼ਾ-ਨਿਰਦੇਸ਼ਾਂ ਤੋਂ ਬਿਨ੍ਹਾਂ ਖੁੱਲ੍ਹੀਆਂ ਦੁਕਾਨਾਂ ਨੂੰ ਬੰਦ ਕਰਵਾਇਆ ਅਤੇ ਕੋਰੋਨਾ ਗਾਈਡਲਾਈਨਜ਼ ਦੀਆਂ ਉਲੰਘਣਾ ਕਰਨ ਵਾਲੀਆਂ ਦੁਕਾਨ ਦੇ ਚਲਾਨ ਵੀ ਕੱਟੇ।
ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ
ਰਾਏਕੋਟ ਵਿਖੇ ਪੁਲਿਸ ਵੱਲੋਂ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਕੀਤਾ ਗਿਆ ਜਾਗਰੂਕ ਇਸ ਮੌਕੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਹੀ ਲੌਕਡਾਊਨ ਲਗਾਇਆ ਗਿਆ ਹੈ। ਇਸ ਲਈ ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ, ਉੱਥੇ ਹੀ ਜਿਨ੍ਹਾਂ ਦੁਕਾਨਾਂ ਤੇ ਵਪਾਰਕ ਅਦਾਰਿਆਂ ਨੂੰ ਸਰਕਾਰ ਵੱਲੋਂ ਖੁੱਲਣ ਦੀ ਇਜਾਜ਼ਤ ਦਿੱਤੀ ਗਈ ਹੈ, ਉਨ੍ਹਾਂ ਨੂੰ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਲਾਜ਼ਮੀ ਤੌਰ 'ਤੇ ਕਰਨੀ ਚਾਹੀਦੀ ਹੈ, ਅਜਿਹਾ ਨਾ ਕਰਨ ਵਾਲਿਆਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਵਿਦੇਸ਼ੀ ਮਦਦ ਨੂੰ ਲੈਕੇ ਮਨਮੋਹਨ ਸਿੰਘ ਨਾਲ ਕਿਉਂ ਹੋ ਰਹੀ ਪੀਐੱਮ ਮੋਦੀ ਦੀ ਤੁਲਨਾ