ਲੁਧਿਆਣਾ : ਲੁਧਿਆਣਾ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਦਿੱਗਜ ਆਗੂ ਅਤੇ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਮਦਨ ਮੋਹਨ ਵਿਆਸ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 28 ਜੁਲਾਈ ਨੂੰ ਸਵੇਰੇ 11:30 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।ਲੁਧਿਆਣਾ ਜ਼ਿਲ੍ਹੇ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮਦਨ ਮੋਹਨ ਵਿਆਸ (89) ਦਾ ਦੇਹਾਂਤ ਹੋ ਗਿਆ ਹੈ। ਵਿਆਸ ਪਿਛਲੇ ਇੱਕ ਮਹੀਨੇ ਤੋਂ ਬਿਮਾਰ ਸਨ।
ਉਨ੍ਹਾਂ ਨੇ ਦੇਰ ਰਾਤ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਆਖਰੀ ਸਾਹ ਲਿਆ। ਅੱਜ ਸਵੇਰੇ 11.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਵਿਆਸ ਮੂਲ ਰੂਪ ਤੋਂ ਜੋਧਪੁਰ,ਰਾਜਸਥਾਨ ਦੇ ਰਹਿਣ ਵਾਲੇ ਸਨ।