ਪੰਜਾਬ

punjab

ETV Bharat / state

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਓਮੀਕ੍ਰੋਨ - Former Chief Minister Parkash Singh Badal

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆ ਗਈ ਹੈ ਜਿਸ 'ਚ ਉਨ੍ਹਾਂ ਨੂੰ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਓਮੀਕ੍ਰੋਨ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਓਮੀਕ੍ਰੋਨ

By

Published : Jan 24, 2022, 11:05 AM IST

ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆ ਗਈ ਹੈ ਜਿਸ 'ਚ ਉਨ੍ਹਾਂ ਨੂੰ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ਨੂੰ ਥੋੜਾ ਬੁਖਾਰ ਸੀ।

ਇਸ ਤੋਂ ਇਲਾਵਾ ਗਲਾ ਖ਼ਰਾਬ ਦੇ ਨਾਲ-ਨਾਲ ਖੰਘ ਦੀ ਸ਼ਿਕਾਇਤ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਇੰਟੈਂਸਿਵ ਕੇਅਰ ਯੂਨਿਟ 'ਚ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ :ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਪ੍ਰਧਾਨ ਮੰਤਰੀ ਅੱਜ ਕਰਨਗੇ ਗੱਲਬਾਤ

ABOUT THE AUTHOR

...view details