ਪੰਜਾਬ

punjab

ETV Bharat / state

ਪੰਜਾਬ 'ਚ ਭਾਜਪਾ ਦੀ ਅਗਲੀ ਯੋਗਨਾ ਕੀ ਹੈ? ਨਗਰ ਨਿਗਮ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਖਾਸ ਗੱਲਬਾਤ - ਨਗਰ ਨਿਗਮ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ

ਲੁਧਿਆਣਾ ਵਿਖੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Punjab BJP president Ashwini Sharma) ਦੇ ਅਗਵਾਈ ਵਿੱਚ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ ਭਾਜਪਾ ਵਿੱਚ ਸ਼ਾਮਿਲ ਹੋਏ, ਅਸ਼ਵਨੀ ਸ਼ਰਮਾ ਨੇ ਕੌਂਸਲਰਾਂ ਦਾ ਜਿੱਥੇ ਪਾਰਟੀ ਵਿੱਚ ਸੁਆਗਤ ਕੀਤਾ ਉੱਥੇ ਹੀ ਉਨ੍ਹਾਂ ਨੇ 'ਆਪ' ਦੀ ਸ਼ਰਾਬ ਨੀਤੀ ਨੂੰ ਲੈ ਕੇ ਸਵਾਲ (Questions about liquor policy) ਵੀ ਚੁੱਕੇ, ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦਾ ਦਾਅਵਾ ਕਰਨ ਵਾਲੀ ਸਰਕਾਰ ਦੀ ਅਸਲੀਅਤ ਸਾਹਮਣੇ ਆ ਚੁੱਕੀ ਹੈ।

Former councilor in Ludhiana joined BJP
ਕਈ ਸਾਬਕਾ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ, ਅਸ਼ਵਨੀ ਸ਼ਰਮਾ ਨੇ 'ਆਪ' ਦੀ ਸ਼ਰਾਬ ਨੀਤੀ ਨੂੰ ਲੈ ਕੇ ਚੁੱਕੇ ਸਵਾਲ, ਕਿਹਾ ਕਿਥੇ ਗਿਆ ਨਸ਼ਾ ਮੁਕਤ ਪੰਜਾਬ

By

Published : Dec 17, 2022, 2:10 PM IST

Updated : Dec 20, 2022, 7:03 PM IST

ਕਈ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ, ਅਸ਼ਵਨੀ ਸ਼ਰਮਾ ਨੇ 'ਆਪ' ਦੀ ਸ਼ਰਾਬ ਨੀਤੀ ਨੂੰ ਲੈ ਕੇ ਚੁੱਕੇ ਸਵਾਲ, ਕਿਹਾ ਕਿਥੇ ਗਿਆ ਨਸ਼ਾ ਮੁਕਤ ਪੰਜਾਬ


ਲੁਧਿਆਣਾ:ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Punjab BJP president Ashwini Sharma) ਅੱਜ ਲੁਧਿਆਣਾ ਪਹੁੰਚੇ ਇਸ ਦੌਰਾਨ ਉਨ੍ਹਾਂ ਕਈ ਕਾਂਗਰਸ ਦੇ ਮੌਜੂਦਾ ਕੌਂਸਲਰ ਅਤੇ ਸਾਬਕਾ ਕੌਂਸਲਰ ਨੂੰ ਪਾਰਟੀ ਦੇ ਵਿਚ ਸ਼ਾਮਿਲ ਕਰਵਾਇਆ। ਇਸ ਦੌਰਾਨ ਪ੍ਰੈਸ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਿਮਾਚਲ ਦੇ ਵਿਚ ਅਤੇ ਗੁਜਰਾਤ ਦੇ ਵਿੱਚ ਜੋ ਆਮ ਆਦਮੀ ਪਾਰਟੀ ਦਾ ਹਾਲ ਹੋਇਆ ਹੈ ਉਹ ਹਾਲ ਪੰਜਾਬ ਦੇ ਵਿੱਚ ਚੋਣਾਂ ਦੌਰਾਨ ਹੋਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਬਿਆਨ ਦਿੰਦੇ ਸਨ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਉਹ ਹੁਣ ਖੁਦ ਹੀ ਸ਼ਰਾਬ ਨੂੰ ਪ੍ਰਮੋਟ ਕਰ ਰਹੇ ਹਨ। ਉਸ ਨੇ ਇਹ ਬਿਆਨ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਵਿਚ ਦਾਖ਼ਲ ਕੀਤੇ ਹਲਫੀਆ ਬਿਆਨ ਨੂੰ ਲੈ ਕੇ ਕਿਹਾ ਇਸ ਦੌਰਾਨ ਉਸ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਨੂੰ ਘੇਰਿਆ ਭਾਜਪਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਉਹਨਾਂ ਦੀ ਪਾਰਟੀ ਚੋਣਾਂ ਲਈ ਤਿਆਰ ਬਰ ਤਿਆਰ ਹੈ।









ਕੌਣ ਕੌਣ ਹੋਇਆ ਸ਼ਾਮਿਲ: ਭਾਜਪਾ ਵੱਲੋਂ ਅੱਜ ਲੁਧਿਆਣਾ ਦੇ ਅੰਦਰ ਕਈ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਨੂੰ ਪਾਰਟੀ ਦੇ ਵਿਚ ਸ਼ਾਮਿਲ ਕਰਵਾਇਆ (The councilors were included in the party) ਗਿਆ ਜਿਨ੍ਹਾਂ ਦੇ ਵਿਚ ਕੌਂਸਲਰ ਪੱਲਵੀ ਵਿਨਾਇਕ, ਪਤੀ ਵਿਪਿਨ ਵਿਨਾਇਕ, ਇਸ ਤੋਂ ਇਲਾਵਾ ਵਾਰਡ ਨੰਬਰ 95 ਤੋਂ ਗੁਰਚਰਨ ਦੀਪ ਸਾਬਕਾ ਕੌਂਸਲਰ ਰਾਜੇਸ਼ ਸ਼ਰਮਾ, ਰੁਪਿੰਦਰ ਗੁਜਰਾਲ ਵਾਰਡ 75 ਤੋਂ ਇਲਾਵਾ ਬਲਾਕ ਦੇ ਪ੍ਰਧਾਨ ਅਤੇ ਹੋਰ ਕਈ ਵਰਕਰ ਸ਼ਾਮਿਲ ਹੋਏ ਇਸ ਮੌਕੇ ਅਸ਼ਵਨੀ ਸ਼ਰਮਾ ਨੇ ਇਨ੍ਹਾਂ ਲੀਡਰਾਂ ਦਾ ਪਾਰਟੀ ਚ ਸਵਾਗਤ ਕੀਤਾ, ਕਾਂਗਰਸ ਛੱਡ ਕੇ ਭਾਜਪਾ ਦੇ ਵਿੱਚ ਸ਼ਾਮਲ (Left Congress and joined BJP) ਹੋਏ ਕੌਂਸਲਰ ਪਤੀ ਵਿਪਿਨ ਵਿਨਿਯਕ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ 40 ਸਾਲ ਤੋਂ ਕਾਂਗਰਸ ਨਾਲ ਜੁੜੇ ਹੋਏ ਸੀ ਪਰ ਭਾਜਪਾ ਦੀਆਂ ਨੀਤੀਆਂ ਕਰਕੇ ਅਸੀਂ ਭਾਜਪਾ ਚ ਜਾਣ ਦਾ ਫੈਸਲਾ ਕੀਤਾ ਹੈ।



ਕਈ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ, ਅਸ਼ਵਨੀ ਸ਼ਰਮਾ ਨੇ 'ਆਪ' ਦੀ ਸ਼ਰਾਬ ਨੀਤੀ ਨੂੰ ਲੈ ਕੇ ਚੁੱਕੇ ਸਵਾਲ, ਕਿਹਾ ਕਿਥੇ ਗਿਆ ਨਸ਼ਾ ਮੁਕਤ ਪੰਜਾਬ



ਰਿਵਾਇਤੀ ਪਾਰਟੀਆਂ ਤੋਂ ਅੱਕੇ ਪੰਜਾਬੀ:ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Punjab BJP president Ashwini Sharma) ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਤੋਂ ਹੁਣ ਪੰਜਾਬ ਦੇ ਲੋਕ ਅੱਕ ਚੁੱਕੇ ਨੇ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਵੀ ਵੇਖ ਚੁੱਕੇ ਨੇ ਆਮ ਆਦਮੀ ਪਾਰਟੀ ਸਿਰਫ਼ ਇਸ਼ਤਿਹਾਰਾਂ ਦੀ ਪਾਰਟੀ ਬਣ ਕੇ ਰਹਿ ਚੁੱਕੀ ਹੈ ਉਹਨਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਨੂੰ ਵੀ ਲੋਕੀ ਤਰਜੀਹ ਨਹੀਂ ਦੇ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਪੰਜਾਬ ਵਿੱਚ ਭਾਜਪਾ ਨੂੰ ਪਸੰਦ ਕਰ ਰਹੇ ਹਨ ਅਤੇ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਕਰ ਸਕਦੀ ਹੈ ਅਤੇ ਹਿੰਦੂ-ਸਿੱਖ ਭਾਈਚਾਰੇ ਨੂੰ ਹੋਰ ਮਜ਼ਬੂਤ ਕਰ ਸਕਦੀ ਹੈ।



ਪਾਕਿਸਤਾਨ ਉੱਤੇ ਭੜਕੇ: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Punjab BJP president Ashwini Sharma) ਨੇ ਕਿਹਾ ਕਿ ਜਗਰਾਉਂ ਪੁਲ ਲੁਧਿਆਣਾ ਵਿਖੇ ਉਨ੍ਹਾਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ ਹੈ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਦੀ ਵਿਦੇਸ਼ ਮੰਤਰੀ ਨੂੰ 135 ਕਰੋੜ ਭਾਰਤੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਨੇ ਆਪਣੇ ਨਾਨਾ ਤੋਂ ਵੀ ਕੁੱਝ ਨਹੀਂ ਸਿੱਖਿਆ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਇਸ ਲਈ ਆਰਥਿਕ ਮੰਦਹਾਲੀ ਦੇ ਨਾਲ ਜੂਝ ਰਿਹਾ ਹੈ ਇਸ ਕਰਕੇ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਅਸੀਂ ਇਸ ਬਿਆਨਬਾਜ਼ੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਵਿਦੇਸ਼ ਮੰਤਰੀ ਨੂੰ ਤਾੜਨਾ ਵੀ ਕਰਦੇ ਹਾਂ।





ਇਹ ਵੀ ਪੜ੍ਹੋ:ਲਤੀਫਪੁਰਾ ਵਿਵਾਦ 'ਤੇ ਕੀ ਕਹਿੰਦੇ ਹਨ ਕਾਨੂੰਨੀ ਦਾਅ ਪੇਚ, ਜਾਣੋ ਮਾਹਿਰਾਂ ਦੀ ਰਾਏ



ਸ਼ਰਾਬ ਨੀਤੀ ਉੱਤੇ ਸਵਾਲ:ਸੁਪਰੀਮ ਕੋਰਟ ਦੇ ਵਿਚ ਪੰਜਾਬ ਸਰਕਾਰ ਵੱਲੋਂ ਹਲਫ਼ਨਾਮਾ ਦਾਇਰ (Affidavit filed by Punjab Govt) ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ 40 ਫੀਸਦੀ ਐਲਕੋਹਲ ਵਾਲੀ ਦੇਸੀ ਸ਼ਰਾਬ ਦੇ ਬਦਲ ਦੇ ਵਿੱਚ ਅਸੀਂ ਹੈਲਦੀ ਸ਼ਰਾਬ ਲੈ ਕੇ ਆ ਰਹੇ ਹਾਂ ਇਹ ਸਸਤੀ ਹੋਵੇਗੀ ਜਿਸ ਨਾਲ ਜੁੜੇ ਲੋਕ ਘਰਾਂ ਦੇ ਵਿੱਚ ਜ਼ਹਿਰੀਲੀ ਸ਼ਰਾਬ ਕੱਢ ਰਹੇ ਹਨ ਜਿਸ ਨਾਲ ਮੌਤਾਂ ਹੋ ਰਹੀਆਂ ਨੇ ਉਸ ਤੋਂ ਲੋਕਾਂ ਨੂੰ ਛੁਟਕਾਰਾ ਮਿਲ ਸਕੇਗਾ ਇਸ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕਹਿੰਦੇ ਸੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ ਅਤੇ ਹੁਣ ਉਹ ਨਸ਼ਾ ਮੁਕਤ ਪੰਜਾਬ ਕਿੱਥੇ ਹੈ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੇ ਵਿਚ ਵੀ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਲੋਕ ਸਵਾਲ ਖੜ੍ਹੇ ਕਰ ਰਹੇ ਨੇ।

Last Updated : Dec 20, 2022, 7:03 PM IST

ABOUT THE AUTHOR

...view details