ਲੁਧਿਆਣਾ: ਇੱਕ ਪਾਸੇ ਜਿੱਥੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਲਗਾਤਾਰ ਡਿੱਗਦੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। 15 ਦਿਨਾਂ 'ਚ ਪੈਟਰੋਲ 'ਚ 9.3 ਰੁਪਏ ਦਾ ਇਜ਼ਾਫਾ ਹੋਇਆ ਹੈ ਤੇ ਡੀਜ਼ਲ 'ਚ 9.8 ਰੁਪਏ ਦਾ ਇਜ਼ਾਫਾ ਹੋਇਆ ਹੈ। ਹੁਣ ਪੈਟਰੋਲ ਦੀ ਕੀਮਤ 81.24 ਰੁਪਏ ਤੇ ਡੀਜ਼ਲ ਦੀ ਕੀਮਤ 72.84 ਰੁਪਏ ਹੋ ਗਈ ਹੈ।
ਸਥਾਨਕ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਤਾਂ ਸਰਕਾਰ ਨੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੌਕਡਾਊਨ ਲਗਾਇਆ ਸੀ ਹੁਣ ਲੌਕਡਾਊਨ ਖੁੱਲ੍ਹਣ 'ਤੇ ਸਰਕਾਰ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ 'ਚ ਇਜ਼ਾਫਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਮਹੀਨੇ ਦੇ ਲੌਕਡਾਊਨ ਤੋਂ ਬਾਅਦ ਉਨ੍ਹਾਂ ਦੇ ਕੰਮਕਾਰ ਠੱਪ ਹੋ ਗਏ ਹਨ ਆਮਦਨ ਦਾ ਕੋਈ ਰਾਹ ਨਹੀਂ ਹੈ ਉਥੇ ਹੀ ਸਰਕਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਰਹੀ ਹੈ।