ਪੰਜਾਬ

punjab

ETV Bharat / state

ਲੁਧਿਆਣਾ ਗੈਂਗਰੇਪ: ASI ਵਿੱਦਿਆਰਤਨ ਨੂੰ ਕੀਤਾ ਗਿਆ ਸਸਪੈਂਡ - daily news

ਲੁਧਿਆਣਾ: ਆਪਣੇ ਦੋਸਤ ਨਾਲ ਚਾਕਲੇਟ ਡੇ ਮਨਾਉਣ ਗਈ ਲੜਕੀ ਨਾਲ ਸਮੂਹਿਕ ਜ਼ਬਰ ਜਨਾਹ ਮਾਮਲੇ ਚ ਸਥਾਨਕ ਏਐੱਸਆਈ ਵਿੱਦਿਆਰਤਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਤੇ ਪੁਲਿਸ ਜਲਦੀ ਹੀ ਮੁਲਜ਼ਮਾਂ ਦਾ ਸਕੈੱਚ ਜਾਰੀ ਕਰੇਗੀ।

cc

By

Published : Feb 11, 2019, 11:47 PM IST

ਜਾਣਕਾਰੀ ਮੁਤਾਬਕ ਲੜਕਾ ਅਤੇ ਲੜਕੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਅਚਾਨਕ ਬਦਮਾਸ਼ਾਂ ਨੇ ਉਨ੍ਹਾਂ ਨੂੰ ਰਾਹ ਵਿੱਚ ਰੋਕ ਕੇ ਲੜਕੇ ਦੀ ਕੁੱਟਮਾਰ ਕੀਤੀ ਤੇ ਫ਼ਿਰੋਤੀ ਦੀ ਮੰਗ ਕੀਤੀ। ਇਸ ਤੋਂ ਬਾਅਦ ਦੋਸ਼ੀਆਂ ਨੇ ਲੜਕੀ ਨਾਲ ਸਮੂਹਿਕ ਜ਼ਬਰ ਜਨਾਹ ਕੀਤਾ।

ਵੀਡੀਓ

ਪੀੜਤ ਪਰਿਵਾਰ ਦੇ ਰਿਸ਼ਤੇਦਾਰ ਨੇ ਹਸਪਤਾਲ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਰਾਤ ਨੂੰ ਹੀ ਲੜਕੀ ਦਾ ਮੈਡੀਕਲ ਕਰਵਾਉਣ ਲਈ ਪੁੱਜ ਗਏ ਸਨ ਪਰ ਉਦੋਂ ਕੋਈ ਵੀ ਮਹਿਲਾਂ ਡਾਕਟਰ ਹਸਪਤਾਲ ਵਿੱਚ ਮੌਜੂਦ ਹੀ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਆਰੋਪੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਪੁਲਿਸ ਨੇ ਜਾਣਕਾਰੀ ਮਿਲਦੇ ਹੀ ਦਰਜਨ ਦੇ ਕਰੀਬ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਇਸ ਤੇ ਕਾਰਵਾਈ ਕਰਦਿਆਂ ਸਥਾਨਕ ਏਐੱਸਆਈ ਨੂੰ ਤਾਂ ਬਰਖ਼ਾਸਤ ਕਰ ਦਿੱਤਾ ਹੈ ਪਰ ਅਸਲ ਆਰੋਪੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹਨ।

ABOUT THE AUTHOR

...view details