ਲੁਧਿਆਣਾ: ਬਹੁਚਰਚਿਤ ਗੈਂਗਸਟਰ ਛੋਟਾ ਲੱਲਾ ਦੇ ਕਤਲ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੁਲਿਸ ਦੇ ਹੱਥ ਹਾਲੇ ਤੱਕ ਖਾਲੀ ਹਨ ਜਦੋਂ ਕਿ ਛੋਟਾ ਲੱਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਲੱਲਾ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆ ਪੁਲਿਸ 'ਤੇ ਢਿੱਲੀ ਕਾਰਵਾਈ ਦੇ ਵੀ ਇਲਜ਼ਾਮ ਲਗਾਏ ਹਨ।
ਲੱਲਾ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਨੇ ਪ੍ਰੈੱਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਅਤੇ ਕਿਹਾ ਕਿ ਪੁਲਿਸ ਛੋਟਾ ਲੱਲਾ ਦੇ ਕਤਲ ਦੋਸ਼ੀਆਂ ਨੂੰ ਫੜਨ ਦੀ ਥਾਂ ਉਨ੍ਹਾਂ 'ਤੇ ਹੀ ਦਬਾਅ ਬਣਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਦੇ ਦਬਾਅ ਹੇਠ ਆ ਕੇ ਉਨ੍ਹਾਂ ਨੇ ਆਪਣੇ ਘਰ ਦੇ ਜੀਅ ਨੂੰ ਦਫਨਾ ਵੀ ਦਿੱਤਾ ਪਰ ਹੁਣ ਉਹ ਚੁੱਪ ਨਹੀਂ ਬੈਠਣਗੇ। ਛੋਟਾ ਲੱਲਾ ਦੇ ਪਰਿਵਾਰਕ ਮੈਂਬਰਾਂ ਨੂੰ ਇਸਾਈ ਭਾਈਚਾਰੇ ਦੇ ਆਗੂਆਂ ਨੇ ਵੀ ਸਾਥ ਦਿੱਤਾ।