ਲੁਧਿਆਣਾ: ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਪੰਜਾਬ ਭਰ 'ਚ ਗੇਟ ਰੈਲੀਆਂ ਕੀਤੀਆਂ ਗਈਆਂ। ਇਹ ਰੈਲੀਆਂ ਪੰਜਾਬ ਦੇ ਲਗਭਗ 18 ਡਿਪੂਆਂ 'ਚ ਕੀਤੀ ਗਈਆਂ। ਇਸ ਦੌਰਾਨ ਠੇਕਾ ਸੰਘਰਸ਼ ਮੋਰਚਾ ਵੱਲੋਂ ਵੀ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਸਮਰਥਨ ਦਿੱਤਾ ਗਿਆ।
ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਗੇਟ ਰੈਲੀ, 2 ਅਗਸਤ ਨੂੰ ਫੂਕੇ ਜਾਣਗੇ ਸਰਕਾਰ ਦੇ ਪੁਤਲੇ - Gate Rally from Punjab Roadways Employees
ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਪੰਜਾਬ ਭਰ 'ਚ ਗੇਟ ਰੈਲੀਆਂ ਕੀਤੀਆਂ ਗਈਆਂ। ਹੁਣ ਉਹ ਕਿ 2 ਅਗਸਤ ਨੂੰ ਪੰਜਾਬ ਦੇ ਮੁੱਖ ਡਿਪੂਆਂ 'ਚ ਸਰਕਾਰ ਦੇ ਪੁਤਲੇ ਫੂਕਣਗੇ।
ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਯੂਨੀਅਨ ਦੇ ਜਨਰਲ ਸਕੱਤਰ ਭਗਤ ਸਿੰਘ ਭਗਤਾ ਨੇ ਕਿਹਾ ਕਿ 2 ਅਗਸਤ ਨੂੰ ਪੰਜਾਬ ਦੇ ਮੁੱਖ ਡਿਪੂ ਜਿਵੇਂ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ 'ਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਦੇ ਨਾਲ ਹੀ 14,15 ਅਤੇ 16 ਅਗਸਤ ਨੂੰ ਪੰਜਾਬ 'ਚ ਜਿੱਥੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣਗੇ ਉੱਥੇ ਉਹ ਉਨ੍ਹਾਂ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਵੀ ਬੇਨਤੀ ਹੈ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਸਮਰਥਨ ਦੇਣ ਕਿਉਂਕਿ ਲੱਖਾਂ ਵਿਦਿਆਰਥੀ ਅਤੇ ਮੁਲਾਜ਼ਮ ਇਨ੍ਹਾਂ ਬੱਸਾਂ 'ਚ ਰੋਜ਼ਾਨਾ ਸਫ਼ਰ ਕਰਦੇ ਹਨ।
ਇਸ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼ ਯੂਨੀਅਨ ਦੇ ਮੁਲਾਜ਼ਮਾਂ ਨੂੰ ਹੁਣ ਠੇਕਾ ਸੰਘਰਸ਼ ਯੂਨੀਅਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਦੋਵਾਂ ਵੱਲੋਂ ਮੁੱਖ ਮੰਤਰੀ ਦੇ ਘਿਰਾਓ ਦੀ ਤਿਆਰੀ ਦਾ ਐਲਾਨ ਕੀਤਾ ਗਿਆ ਹੈ।