ਚੰਡੀਗੜ੍ਹ: ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਵਾਪਰੀ 2 ਕਿੱਲੋ ਸੋਨੇ ਦੀ ਡਕੈਤੀ ਕਰਨ ਵਾਲੇ ਸਰਗਣਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਰਾਜ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਲਾਂਬੂ ਲਾਉਣ ਲਈ ਖਾਲਿਸਤਾਨ ਪੱਖੀ ਏਜੰਡੇ ਦੇ ਹਿੱਸੇ ਵੱਜੋਂ ਮਿਥ ਕੇ ਕਤਲਾਂ ਨੂੰ ਅੰਜ਼ਾਮ ਦੇਣ ਲਈ ਫੰਡ ਇਕੱਤਰ ਕਰਨ ਦੀ ਯੋਜਨਾ ਤਿਆਰ ਕੀਤੀ ਸੀ।
ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ ਦੀ ਇੱਕ ਵਿਸ਼ੇਸ ਟੀਮ ਨੇ ਐਸ.ਏ.ਐਸ.ਨਗਰ ਤੋਂ ਅਤਿ ਲੋੜੀਂਦੇ ਗੈਂਗਸਟਰ-ਅੱਤਵਾਦੀ ਨੂੰ ਗ੍ਰਿਫਤਾਰ ਕੀਤਾ, ਜਿਸ ਦੀ ਪਛਾਣ ਤੇਜਿੰਦਰ ਸਿੰਘ ਉਰਫ ਤੇਜਾ ਉਰਫ਼ ਜੁਝਾਰ ਸਿੰਘ ਵਾਸੀ ਮਹਿਦਪੁਰ, ਥਾਣਾ ਬਲਾਚੌਰ ਵੱਜੋਂ ਹੋਈ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਦੋਸ਼ੀ ਤੇਜਿੰਦਰ ਕੋਲੋਂ ਪੰਜਾਬ ਪੁਲਿਸ ਦੀ ਵਰਦੀ ਦਾ ਇੱਕ ਸੈੱਟ, ਸੀਮਾ ਸੁਰੱਖਿਆ ਬੱਲ ਜੋ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਅਰਧ ਸੈਨਿਕ ਬਲ ਹੈ, ਦਾ ਇੱਕ ਆਈਡੀ ਕਾਰਡ ਬਰਾਮਦ ਕੀਤਾ ਗਿਆ ਸੀ, ਜੋ ਜਨਵਰੀ 2020 ਵਿੱਚ ਖਰੜ ਤੋਂ ਟੋਯੋਟਾ ਫਾਰਚੂਨਰ ਖੋਹਣ ਦੀ ਇੱਕ ਘਟਨਾ ਵਿੱਚ ਮੁੱਖ ਮੁਲਜ਼ਮ ਵੀ ਸੀ।
ਗੁਪਤਾ ਨੇ ਕਿਹਾ ਕਿ ਮੁਲਜ਼ਮ ਨੇ ਕਥਿਤ ਤੌਰ ‘ਤੇ ਅੱਤਵਾਦੀ ਕਾਰਵਾਈਆਂ ਸਮੇਤ ਕਈ ਤਰ੍ਹਾਂ ਦੇ ਅਪਰਾਧਾਂ ਦੇ ਪ੍ਰਤਿਬੰਧਤ ਖੇਤਰਾਂ ਤੱਕ ਪਹੁੰਚ ਪ੍ਰਾਪਤ ਕਰਨ ਲਈ ਵਰਦੀ ਅਤੇ ਕਾਰਡ ਆਦਿ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਸਪੱਸ਼ਟ ਤੌਰ ’ਤੇ ਰਾਜ ਨੂੰ ਉੱਚ ਸੁਰੱਖਿਆ ਦਾ ਜ਼ੋਖਮ ਪਾਇਆ ਹੈ।