ਲੁਧਿਆਣਾ:ਜ਼ਿਲ੍ਹਾ ਪੁਲਿਸ ਵੱਲੋਂ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਬਲਦੇਵ ਚੌਧਰੀ ਜੋ ਕਿ ਪਹਿਲਾਂ ਹੀ ਲੁਧਿਆਣਾ ਪੁਲਿਸ ਦੀ ਗ੍ਰਿਫਤ ਵਿਚ ਹੈ ਉਸ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ। ਜਸਕਰਨ ਕਬੱਡੀ ਦਾ ਖਿਡਾਰੀ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੈਨੇਡਾ ਬੈਠੇ ਗੋਲਡੀ ਬਰਾੜ ਨਾਲ ਵੀ ਉਸਦੇ ਸਬੰਧਾਂ ਨੂੰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਬਲਦੇਵ ਚੌਧਰੀ ਨੂੰ ਜਸਕਰਨ ਵੱਲੋਂ ਹੀ ਹਥਿਆਰ ਸਪਲਾਈ ਕੀਤੇ ਜਾਂਦੇ ਸਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਿਆ ਮੁਲਜ਼ਮ ਜਸਕਰਨ ਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਵੀ ਸਬੰਧਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਬਲਦੇਵ ਚੌਧਰੀ ਜਿਸ ਨੂੰ ਬੀਤੇ ਦਿਨੀਂ ਲੁਧਿਆਣਾ ਪੁਲਿਸ ਵਲੋਂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਤੋਂ ਪੁੱਛਗਿੱਛ ਤੋਂ ਬਾਅਦ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਬਲਦੇਵ ਚੌਧਰੀ ਨੂੰ ਹਥਿਆਰ ਦਿੰਦਾ ਸੀ।
ਉਨ੍ਹਾਂ ਕਿਹਾ ਜਸਕਰਨ ਦੇ ਸਿੱਧੇ ਲਿੰਕ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਹਨ। ਉਨ੍ਹਾਂ ਦੱਸਿਆ ਕਿ ਸਾਲ 2021 ਦੇ ਵਿੱਚ ਇੱਕ ਕਤਲ ਮਾਮਲੇ ਤੋਂ ਬਾਅਦ ਇਸ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ। ਪੁਲਿਸ ਕਮਿਸ਼ਨਰ ਕਿਹਾ ਕਿ ਮੁਲਜ਼ਮ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।