ਪੰਜਾਬ

punjab

ETV Bharat / state

ਕਿਸਾਨਾਂ ਲਈ ਖ਼ੁਸ਼ਖ਼ਬਰੀ, ਅੱਜ ਤੋਂ ਹੋਵੇਗੀ ਝੋਨੇ ਦੀ ਖ੍ਰੀਦ ਸ਼ੁਰੂ - ਫ਼ਸਲ ਮੰਡੀਆਂ ਵਿੱਚ

ਸਰਕਾਰ ਦੁਆਰਾ ਝੋਨੇ ਦੀ ਖ੍ਰੀਦ 11 ਅਕਤੂਬਰ ਨੂੰ ਸ਼ੁਰੂ ਕਰਨ ਦੇ ਫ਼ੈਸਲੇ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ਼ ਪ੍ਰਦਰਸ਼ਨ ਜਾਰੀ ਸੀ। ਕਿਸਾਨਾਂ ਲਈ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਲਿਆ ਹੈ, ਅੱਜ ਤੋਂ ਝੋਨੇ ਦੀ ਫ਼ਸਲ ਦੀ ਖ੍ਰੀਦ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਕਿਸਾਨਾਂ ਲਈ ਖ਼ੁਸ਼ਖ਼ਬਰੀ, ਅੱਜ ਤੋਂ ਹੋਵੇਗੀ ਝੋਨੇ ਦੀ ਖ੍ਰੀਦ ਸ਼ੁਰੂ
ਕਿਸਾਨਾਂ ਲਈ ਖ਼ੁਸ਼ਖ਼ਬਰੀ, ਅੱਜ ਤੋਂ ਹੋਵੇਗੀ ਝੋਨੇ ਦੀ ਖ੍ਰੀਦ ਸ਼ੁਰੂ

By

Published : Oct 3, 2021, 7:58 AM IST

ਲੁਧਿਆਣਾ: ਸਰਕਾਰ ਦੁਆਰਾ ਝੋਨੇ ਦੀ ਖ੍ਰੀਦ 11 ਅਕਤੂਬਰ ਨੂੰ ਸ਼ੁਰੂ ਕਰਨ ਦੇ ਫ਼ੈਸਲੇ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ਼ ਪ੍ਰਦਰਸ਼ਨ ਜਾਰੀ ਸੀ। ਇਸਦੇ ਤਹਿਤ ਹੀ ਬੀਤੇ ਦਿਨ ਕਿਸਾਨਾਂ ਵੱਲੋਂ ਵਿਧਾਇਕਾਂ ਦੀਆਂ ਕੋਠੀਆਂ ਦਾ ਘਰਾਓ ਕੀਤਾ ਗਿਆ। ਕਿਸਾਨਾਂ ਲਈ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਲਿਆ ਹੈ, ਅੱਜ ਤੋਂ ਝੋਨੇ ਦੀ ਫ਼ਸਲ ਦੀ ਖ੍ਰੀਦ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਬੀਤੇ ਕੱਲ੍ਹ ਕਿਹਾ ਕਿ ਝੋਨੇ ਦੀ ਖ਼ਰੀਦ ਕੱਲ੍ਹ ਤੋਂ ਜਾਣੀ 3 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਉਨ੍ਹਾਂ ਕੋਲ ਸੀ. ਸੀ. ਐਲ. ਆ ਚੁੱਕੀ ਹੈ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਪ੍ਰਬੰਧ ਮੁਕੰਮਲ ਹਨ।

ਕਿਸਾਨਾਂ ਲਈ ਖ਼ੁਸ਼ਖ਼ਬਰੀ, ਅੱਜ ਤੋਂ ਹੋਵੇਗੀ ਝੋਨੇ ਦੀ ਖ੍ਰੀਦ ਸ਼ੁਰੂ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਅਨਾਜ ਘੁਟਾਲੇ ਮਾਮਲੇ ਬਾਬਤ ਬੋਲਦਿਆਂ ਕਿਹਾ ਕਿ ਵਿਭਾਗ ਇਸ ਮਾਮਲੇ ਨੂੰ ਲੈਕੇ ਪੂਰੀ ਤਰ੍ਹਾਂ ਸਖ਼ਤ ਹੈ ਕਿਸੇ ਵੀ ਕਿਸਮ ਦੀ ਘਪਲੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਵੀ ਚੱਲ ਰਹੀ ਹੈ।

ਦੱਸ ਦੇਈਏ ਕਿ ਇਸ ਵਾਰ ਕੇਂਦਰ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੀ ਖਰੀਦ 10 ਦਿਨ ਲੇਟ ਹੋ ਗਈ ਸੀ। ਜਿਸਦੇ ਤਹਿਤ ਝੋਨੇ ਦੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਹੋਏ ਸਨ। ਸਰਕਾਰ ਦੇ ਇਸ ਫ਼ੈਸਲੇ ਤੋਂ ਕਿਸਾਨ ਪ੍ਰੇਸ਼ਾਨ ਸਨ ਕਿਉਂਕਿ ਉਨ੍ਹਾਂ ਦੀ ਪੱਕੀ ਹੋਈ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਸੀ। ਪੰਜਾਬ ਵਿੱਚ ਮੀਂਹ ਦੇ ਆਸਾਰ ਉਨ੍ਹਾਂ ਦੀ ਚਿੰਤਾਂ ਵਿੱਚ ਹੋਰ ਵਾਧਾ ਕਰ ਰਹੇ ਸਨ। ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ਼ ਪਾਇਆ ਜਾ ਰਿਹਾ ਸੀ ਅਤੇ ਕਿਸਾਨਾਂ ਵੱਲੋਂ ਬੀਤੇ ਕੱਲ੍ਹ ਵੱਖ ਵੱਖ ਥਾਵਾਂ 'ਤੇ ਰੋਸ਼ ਪ੍ਰਦਰਸ਼ਨ ਕੀਤੇ ਗਏ ਸਨ।

ਇਹ ਵੀ ਪੜ੍ਹੋ:-ਇੰਝ ਹੋਈ ਕਿਸਾਨਾਂ ਦੀ ਜਿੱਤ, ਮੰਨੀਆਂ ਸਰਕਾਰ ਨੇ ਮੰਗਾਂ, ਅੰਨਦਾਤਾ ਖੁਸ਼

ABOUT THE AUTHOR

...view details