ਲੁਧਿਆਣਾ:ਦਿੱਲੀ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵਿਚ ਦੂਜੀ ਵਾਰ ਮੋਰਚਾ ਫਤਿਹ (Farmers won the Verka Milk Plant Morcha) ਕੀਤਾ। ਲੁਧਿਆਣਾ ਵੇਰਕਾ ਮਿਲਕ ਪਲਾਂਟ ਦੇ ਬਾਹਰ ਪੰਜਾਬ ਸਰਕਾਰ ਦੁਆਰਾ ਐਲਾਨੇ ਗਏ ਫੈਟ ਦੇ ਰੇਟ ਨਾ ਦੇਣ ਦੇ ਕਿਸਾਨਾਂ ਵੱਲੋਂ ਲਗਾਇਆ ਪੱਕਾ ਮੋਰਚਾ ਗਿਆ ਸੀ।
ਕਿਸਾਨਾਂ ਨੇ ਫਤਿਹ ਕੀਤਾ ਵੇਰਕਾ ਮਿਲਕ ਪਲਾਂਟ ਮੋਰਚਾ ਜਿਸ ਵਿੱਚ ਵੱਡੀ ਗਿਣਤੀ ਵਿਚ ਪਹੁੰਚੇ ਦੁੱਧ ਉਤਪਾਦਕਾਂ ਦੇ ਨਾਲ ਨਾਲ, ਕਿਸਾਨ ਜਥੇਬੰਦੀਆਂ ਵੱਲੋਂ ਵਿਸਥਾਰ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਗੇਟ ਦੇ ਬਾਹਰ ਟਰਾਲੀਆਂ ਲਗਾ ਕੇ ਬੰਦ ਕੀਤਾ ਗਿਆ ਸੀ ਅਤੇ ਮੰਗਾਂ ਨਾ ਮੰਨਣ ਤੱਕ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਗਿਆ ਸੀ।
Government agreement with farmers regarding milk big relief for farmers ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਵਧੇ ਹੋਏ ਫੈਟ ਦੇ ਰੇਟ ਦੇਣ ਦਾ ਵਾਅਦਾ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਜਿੱਤ ਦਾ ਐਲਾਨ ਕਰਦੇ ਹੋਏ ਮੋਰਚਾ ਚੁੱਕਣ ਦਾ ਐਲਾਨ ਕਰ ਦਿੱਤਾ ਗਿਆ ਹੈ।
Government agreement with farmers regarding milk big relief for farmers ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਡੇਅਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਦੇ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਤਾ ਗਿਆ ਹੈ ਕਿ 21 ਮਈ ਤੋਂ ਹੀ ਵਧੇ ਹੋਏ ਰੇਟ ਮਿਲਣਗੇ ਗਏ ਅਤੇ 15 ਸਤੰਬਰ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚਣਗੇ।
Government agreement with farmers regarding milk big relief for farmers ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੰਪੀ ਸਕਿਨ ਨੂੰ ਮਹਾਮਾਰੀ ਐਲਾਨਿਆ ਜਾ ਰਿਹਾ ਹੈ ਅਤੇ ਅਡਲਟਰੇਸਨ ਦੇ ਖਿਲਾਫ ਵੀ ਵੱਡੀ ਕਾਰਵਾਈ ਦੀ ਗੱਲ ਕਹੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਖਪਤਕਾਰਾਂ ਨੂੰ ਸਹੀ ਦੁੱਧ ਮਿਲੇਗਾ। ਬਾਲਗ਼ ਦੁੱਧ ਦੀਆਂ ਕੀਮਤਾਂ ਕੁੱਝ ਵੱਧ ਸਕਦੀਆਂ ਹਨ।
ਇਹ ਵੀ ਪੜ੍ਹੋ:ਹਾਈਕੋਰਟ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਇਹ ਸੀ ਮਾਮਲਾ