ਲੁਧਿਆਣਾ :ਲੁਧਿਆਣਾ ਦੇ ਬੱਦੋਵਾਲ ਵਿੱਚ ਸਰਕਾਰੀ ਸਕੂਲ ਵਿੱਚ ਲੈਂਟਰ ਡਿੱਗਣ ਕਰਕੇ ਹਾਦਸਾ ਵਾਪਰ ਗਿਆ ਸੀ, ਜਿਸ ਕਰਕੇ ਜਦੋਂ ਤੱਕ ਸਕੂਲ ਦੀ ਉਸਾਰੀ ਨਹੀਂ ਹੁੰਦੀ, ਓਦੋਂ ਤੱਕ ਸਕੂਲ ਵਿੱਚ ਬੱਚਿਆਂ ਦੀਆਂ ਕਲਾਸਾਂ ਲਗਾਉਣੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਸਕੂਲ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ। ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਪਿੰਡ ਦੇ ਹੀ ਪ੍ਰਾਇਮਰੀ ਅਤੇ ਮਿਡਲ ਸਕੂਲ ਵਿੱਚ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਬੱਚਿਆਂ ਦੀਆਂ ਕਲਾਸਾਂ ਲੱਗ ਰਹੀਆਂ ਹਨ।
ਲੁਧਿਆਣਾ ਦਾ ਸਰਕਾਰੀ ਬੱਦੋਵਾਲ ਸਕੂਲ ਬੰਦ, ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਦੇ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਲੱਗਣਗੀਆਂ ਕਲਾਸਾਂ - ਲੁਧਿਆਣਾ ਦਾ ਸਰਕਾਰੀ ਬੱਦੋਵਾਲ ਸਕੂਲ ਬੰਦ
ਲੁਧਿਆਣਾ ਦੇ ਸਰਕਾਰੀ ਬੱਦੋਵਾਲ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਿਫਟ ਕੀਤਾ ਗਿਆ ਹੈ।
Published : Aug 28, 2023, 4:20 PM IST
ਬੱਚਿਆਂ ਦੀ ਪੜ੍ਹਾਈ ਕਰਕੇ ਲਿਆ ਫੈਸਲਾ : ਪਿੰਡ ਦੇ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਵਿੱਚ ਜਗ੍ਹਾ ਦੀ ਕਮੀ ਹੋਣ ਕਰਕੇ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ ਇਸ ਕਰਕੇ ਗੁਰਦੁਆਰੇ ਦੇ ਹਾਲ ਦੇ ਵਿੱਚ ਵਿਦਿਆਰਥੀਆਂ ਦੀਆਂ ਜਮਾਤਾਂ ਲਗਾਈਆਂ ਜਾ ਰਹੀਆਂ ਨੇ। ਲੁਧਿਆਣਾ ਦੀ ਜ਼ਿਲ੍ਹਾ ਸਿੱਖਿਆ ਅਫਸਰ ਡਿੰਪਲ ਮਦਾਨ ਨੇ ਇਸਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਨਾ ਖਰਾਬ ਹੋਵੇ ਇਸ ਕਰਕੇ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾ ਕਿਹਾ ਕਿ ਸਕੂਲ ਵਿੱਚ ਵੱਡੀ ਤਾਦਾਦ ਵਿੱਚ ਬੱਚੇ ਪੜਦੇ ਹਨ। ਉਨ੍ਹਾ ਕਿਹਾ ਕਿ ਪਿੰਡ ਵਾਸੀਆਂ ਨੇ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਲਾਸਾਂ ਸ਼ੁਰੂ ਕਰਵਾਉਣ ਦੀ ਪੇਸ਼ਕਸ਼ ਕੀਤੀ ਸੀ।
ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਬੁੱਧਵਾਰ ਨੂੰ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ, ਜਿਸਦੀ ਲਪੇਟ ਵਿੱਚ ਚਾਰ ਅਧਿਆਪਕ ਆ ਗਏ ਸਨ ਅਤੇ ਜਿਨ੍ਹਾਂ ਵਿੱਚੋਂ ਇੱਕ ਅਧਿਆਪਕਾ ਦੀ ਮੌਤ ਹੋ ਗਈ ਸੀ। ਉਸਦੀ ਪਛਾਣ 42 ਸਾਲ ਦੀ ਰਵਿੰਦਰ ਕੌਰ ਵਜੋਂ ਹੋਈ ਸੀ। ਇਸ ਹਾਦਸੇ ਕਾਰਨਾਂ ਦੀ ਜਾਂਚ ਦੇ ਲਈ ਵਿਸ਼ੇਸ਼ ਰੂਪ ਚ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਸਨ। ਇਸਦੀ ਜਾਂਚ ਚੱਲ ਰਹੀ ਹੈ ਅਤੇ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।