ਖੰਨਾ: ਕਿਸਾਨ ਆਗੂ (Farmer leaders) ਗੁਰਨਾਮ ਸਿੰਘ ਚੜੂਨੀ (Gurnam Singh Chaduni) ਅੱਜ ਖੰਨਾ ਦੇ ਗੁਰਦਵਾਰਾ ਮੰਜੀ ਸਾਹਿਬ ਕੋਟਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਹੰਕਾਰ ਵਿੱਚ ਆਈ ਹੋਈ ਹੈ। ਜਿਸ ਕਰਕੇ ਉਹ ਨਵੇਂ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਨਹੀਂ ਕਰ ਰਹੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਤੇ ਬੋਲਦਿਆ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕਿਹਾ ਕਿ ਅਕਾਲੀ ਦਲ (Shiromani Akali Dal) ਬੀਜੇਪੀ (BJP) ਦੇ ਨਾਲ ਮਿਲੀ ਹੋਈ ਹੈ। ਅਤੇ ਖੇਤੀ ਕਾਨੂੰਨ ਵੀ ਅਕਾਲੀ ਦਲ ਦੀ ਦੇਣ ਹੈ। ਜਿਸ ਕਰਕੇ ਅੱਜ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।
17 ਸਤੰਬਰ ਨੂੰ ਅਕਾਲੀ ਦਲ(Shiromani Akali Dal) ਵੱਲੋਂ ਦਿੱਲੀ ‘ਚ ਨਵੇਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ‘ਚ ਕੀਤੇ ਪ੍ਰਦਰਸ਼ਨ ਨੂੰ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਡਰਾਮਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ 2022 ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਹੁਣ ਡਰਾਮੇ ਕਰ ਰਿਹਾ ਹੈ।