ਪੰਜਾਬ

punjab

ETV Bharat / state

ਗੁਰੂ ਨਾਨਕ ਮੋਦੀਖ਼ਾਨੇ ਦੇ ਪ੍ਰਬੰਧਕ ਬਲਜਿੰਦਰ ਸਿੰਘ ਜਿੰਦੂ ਮੁੜ ਤੋਂ ਸੁਰਖੀਆਂ 'ਚ, ਹਿੰਦੂ ਭਾਵਨਾਵਾਂ ਨੂੰ ਪਹੁੰਚਾਈ ਠੇਸ - Emotions hurt

ਗੁਰੂ ਨਾਨਕ ਮੋਦੀਖਾਨਾ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ ਜਿੰਦੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਆਪਣੀ ਇਸ ਵੀਡੀਉ ਦੇ ਵਿੱਚ ਉਹ ਰਮਾਇਣ ਨੂੰ ਲੈ ਕੇ ਕੋਈ ਉਧਾਰਨ ਦੇ ਰਹੇ ਨੇ ਜਿਸ 'ਤੇ ਹਿੰਦੂ ਭਾਈਚਾਰੇ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ 'ਤੇ ਠੇਸ ਲੱਗਣ ਦੇ ਇਲਜ਼ਾਮ ਲਗਾਏ ਜਾ ਰਹੇ ਨੇ। ਸ਼ਿਵ ਸੈਨਾ ਪੰਜਾਬ ਵੱਲੋਂ ਬਲਜਿੰਦਰ ਜਿੰਦੂ ਦੇ ਖ਼ਿਲਾਫ਼ ਲੁਧਿਆਣਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਉਹ ਸੋਸ਼ਲ ਮੀਡੀਆ 'ਤੇ ਜੋ ਵੀਡੀਓ ਪੋਸਟ ਕੀਤੀ ਗਈ ਹੈ ਉਸ ਦੀ ਜਾਂਚ ਕਰਨ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕਰਨਗੇ।

Guru Nanak Modikhana manager Baljinder Jindu in the headlines again, hurts Hindu sentiments
ਗੁਰੂ ਨਾਨਕ ਮੋਦੀਖ਼ਾਨੇ ਦੇ ਪ੍ਰਬੰਧਕ ਬਲਜਿੰਦਰ ਜਿੰਦੂ ਮੁੜ ਤੋਂ ਸੁਰਖੀਆਂ 'ਚ, ਹਿੰਦੂ ਭਾਵਨਾਵਾਂ ਨੂੰ ਪਹੁੰਚਾਈ ਠੇਸ

By

Published : Aug 21, 2020, 2:12 PM IST

ਲੁਧਿਆਣਾ: ਗੁਰੂ ਨਾਨਕ ਮੋਦੀਖਾਨਾ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ ਜਿੰਦੂ ਅਕਸਰ ਹੀ ਸੁਰਖ਼ੀਆਂ ਵਿੱਚ ਰਹਿੰਦੇ ਨੇ। ਹੁਣ ਆਪਣੀ ਇੱਕ ਵੀਡੀਓ ਕਾਰਨ ਉਹ ਹਿੰਦੂ ਭਾਈਚਾਰੇ ਦੇ ਨਿਸ਼ਾਨੇ 'ਤੇ ਆ ਗਏ ਨੇ। ਇਹ ਵੀਡੀਓ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਆਪਣੀ ਇਸ ਵੀਡੀਉ ਦੇ ਵਿੱਚ ਉਹ ਰਮਾਇਣ ਨੂੰ ਲੈ ਕੇ ਕੋਈ ਉਧਾਰਨ ਦੇ ਰਹੇ ਨੇ ਜਿਸ 'ਤੇ ਹਿੰਦੂ ਭਾਈਚਾਰੇ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ 'ਤੇ ਠੇਸ ਲੱਗਣ ਦੇ ਇਲਜ਼ਾਮ ਲਗਾਏ ਜਾ ਰਹੇ ਨੇ।

ਸ਼ਿਵ ਸੈਨਾ ਪੰਜਾਬ ਵੱਲੋਂ ਬਲਜਿੰਦਰ ਜਿੰਦੂ ਦੇ ਖ਼ਿਲਾਫ਼ ਲੁਧਿਆਣਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਕੀਤੀ ਗਈ ਹੈ। ਸ਼ਿਵ ਸੈਨਾ ਦੇ ਆਗੂ ਸੁਖਦੇਵ ਥਾਪਰ ਨੇ ਕਿਹਾ ਕਿ ਰਮਾਇਣ ਨੂੰ ਲੈ ਕੇ ਬਲਜਿੰਦਰ ਜਿੰਦੂ ਵੱਲੋਂ ਸੋਸ਼ਲ ਮੀਡੀਆ 'ਤੇ ਗਲਤ ਟਿੱਪਣੀ ਕੀਤੀ ਗਈ ਹੈ ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਢਾਅ ਲੱਗੀ ਹੈ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜਿੰਦੂ ਪਹਿਲਾਂ ਵੀ ਖਾਲਿਸਤਾਨ ਦੇ ਸਮਰਥਨ ਵਿੱਚ ਕਾਫ਼ੀ ਸੋਸ਼ਲ ਮੀਡੀਆ 'ਤੇ ਬਿਆਨਬਾਜ਼ੀ ਕਰਦਾ ਰਹਿੰਦਾ ਹੈ।

ਗੁਰੂ ਨਾਨਕ ਮੋਦੀਖ਼ਾਨੇ ਦੇ ਪ੍ਰਬੰਧਕ ਬਲਜਿੰਦਰ ਸਿੰਘ ਜਿੰਦੂ ਮੁੜ ਤੋਂ ਸੁਰਖੀਆਂ 'ਚ, ਹਿੰਦੂ ਭਾਵਨਾਵਾਂ ਨੂੰ ਪਹੁੰਚਾਈ ਠੇਸ

ਦੂਜੇ ਪਾਸੇ ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ ਨੇ ਦੱਸਿਆ ਕਿ ਸ਼ਿਵ ਸੈਨਾ ਵੱਲੋਂ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਗਈ ਹੈ ਪਰ ਉਹ ਸੋਸ਼ਲ ਮੀਡੀਆ 'ਤੇ ਜੋ ਵੀਡੀਓ ਪੋਸਟ ਕੀਤੀ ਗਈ ਹੈ ਉਸ ਦੀ ਜਾਂਚ ਕਰਨ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕਰਨਗੇ।

ABOUT THE AUTHOR

...view details