ਲੁਧਿਆਣਾ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਲੁਧਿਆਣਾ ਪਹੁੰਚੇ ਹਨ। ਲੁਧਿਆਣਾ ਪਹੁੰਚਣ ਉੱਤੇ ਹਰੀਸ਼ ਰਾਵਤ ਨੇ ਮੋਦੀ ਸਰਕਾਰ ਖ਼ਿਲਾਫ਼ ਮਹਿਲਾ ਕਾਂਗਰਸ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਲੁਧਿਆਣਾ ਮਹਿਲਾ ਵਿੰਗ ਦੇ ਧਰਨੇ ਚ ਪਹੁੰਚੇ ਹਰੀਸ਼ ਰਾਵਤ, ਕਿਹਾ ਬਿਹਾਰ 'ਚ ਹੋਵੇਗੀ ਗੱਠਜੋੜ ਦੀ ਜਿੱਤ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਲੁਧਿਆਣਾ ਪਹੁੰਚੇ ਹਨ। ਹਰੀਸ਼ ਰਾਵਤ ਨੇ ਮੋਦੀ ਸਰਕਾਰ ਖ਼ਿਲਾਫ਼ ਮਹਿਲਾ ਕਾਂਗਰਸ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਬਿਹਾਰ ਵਿੱਚ ਗੱਠਜੋੜ ਦੀ ਜਿੱਤ ਹੋਵੇਗੀ ਅਤੇ ਭਾਜਪਾ ਨੂੰ ਲੋਕ ਨਕਾਰਨਗੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਲੋਕ ਅਤੇ ਕਿਸਾਨ ਵਰਗ ਮੋਦੀ ਸਰਕਾਰ ਦੇ ਵਿਰੋਧ ਵਿੱਚ ਹਨ ਕਿਉਂਕਿ ਖੇਤੀ ਕਾਨੂੰਨਾਂ ਕਰਕੇ ਦੇਸ਼ ਦਾ ਕਿਸਾਨ ਸੜਕਾਂ ਉੱਤੇ ਹੈ ਅਤੇ ਪੰਜਾਬ ਦੇ ਵਿੱਚ ਕਾਂਗਰਸ ਦੀ ਸਰਕਾਰ ਵੱਲੋਂ ਲਗਾਤਾਰ ਇਕਜੁੱਟ ਹੋ ਕੇ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ।
ਮਹਿਲਾਵਾਂ ਨਾਲ ਦੇਸ਼ ਭਰ ਵਿੱਚ ਹੋ ਰਹੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਕਾਂਗਰਸ ਦੀ ਸਰਕਾਰ ਹੈ ਮਹਿਲਾਵਾਂ ਦੇ ਖ਼ਿਲਾਫ਼ ਹੋ ਰਹੇ ਜ਼ੁਲਮਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਦੀ ਕੋਈ ਗੁੱਟਬਾਜ਼ੀ ਨਹੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਇਕਜੁੱਟ ਹੈ।