ਲੁਧਿਆਣਾ:ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਆਪਣੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਨੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲੁਧਿਆਣਾ ਅੰਦਰ ਸਨਅਤਕਾਰਾਂ (Industrialists) ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਧਿਰ ਦੇ ਆਗੂ ਹਰਪਾਲ ਚੀਮਾ ਨੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕੀਤਾ।
ਹਰਪਾਲ ਚੀਮਾ ਨੇ ਇਸ ਦੌਰਾਨ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਆਪਣੀ ਸਫਾਈ ਦਿੱਤੀ ਅਤੇ ਪੰਜਾਬ ਦੀ ਸੂਬਾ ਸਰਕਾਰ ਅਤੇ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਸਵਾਲ ਖੜੇੇ ਕੀਤੇ ਪੰਜਾਬ ਦੀ ਵਿੱਚ ਸਰਪਲੱਸ ਬਿਜਲੀ ਦੇ ਦਾਅਵੇ ਕਰਨ ਵਾਲੇ ਹੁਣ ਕਿੱਥੇ ਹਨ।
ਹਰਪਾਲ ਚੀਮਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਤੇ ਬਿਆਨ ਦਿੰਦਿਆਂ ਕਿਹਾ ਕਿ ਜੇਕਰ 301 ਯੂਨਿਟ ਮਹੀਨੇ ਦੀਆਂ ਵਰਤੀਆਂ ਜਾਣਗੀਆਂ ਤਾਂ ਸਿਰਫ਼ ਇੱਕ ਯੂਨਿਟ ਦਾ ਬਿੱਲ ਹੀ ਖਪਤਕਾਰਾਂ ਨੂੰ ਦੇਣਾ ਹੋਵੇਗਾ।ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਮੁਸ਼ਕਲਾਂ ਆ ਰਹੀਆਂ ਹਨ।ਸੱਤਾ ਵਿਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਇਸ ਦਾ ਹੱਲ ਕਰੇਗੀ ਅਤੇ ਸਿਸਟਮ ਨੂੰ ਸੁਖਾਲਾ ਬਣਾਵੇਗੀ।