ਪੰਜਾਬ

punjab

ETV Bharat / state

ਲੁਧਿਆਣਾ ਦੇ ਨਿੱਜੀ ਹਸਪਤਾਲ ਦੇ ਕਰਮਚਾਰੀਆਂ ਨੇ ਕੀਤਾ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ - protest against hospital

ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਸਿਹਤ ਕਰਮਚਾਰੀਆਂ ਨੇ ਤਨਖ਼ਾਹ ਵਿੱਚ ਕਟੌਤੀ ਨੂੰ ਲੈ ਕੇ ਹਸਪਤਾਲ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ।

health workers of private hospital of ludhiana protest against hospital
ਲੁਧਿਆਣਾ ਦੇ ਨਿੱਜੀ ਹਸਪਤਾਲ ਦੇ ਕਰਮਚਾਰੀਆਂ ਨੇ ਕੀਤਾ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ

By

Published : May 14, 2020, 11:50 AM IST

ਲੁਧਿਆਣਾ: ਕੋਰੋਨਾ ਵਾਇਰਸ ਕਰਕੇ ਜਿੱਥੇ ਪੂਰੇ ਦੇਸ਼ ਦੇ ਡਾਕਟਰ ਹਸਪਤਾਲਾਂ ਵਿੱਚ ਡਿਊਟੀ ਦੇ ਰਹੇ ਹਨ, ਉੱਥੇ ਹੀ ਲੁਧਿਆਣਾ ਦੇ ਓਸਵਾਲ ਹਸਪਤਾਲ ਵਿੱਚ ਇੱਕ ਵੱਖਰੀ ਤਸਵੀਰ ਵੇਖਣ ਨੂੰ ਮਿਲੀ। ਜਦੋਂ ਹਸਪਤਾਲ ਦੇ ਨਰਸ ਸਟਾਫ਼ ਅਤੇ ਡਾਕਟਰਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਵਿਰੁੱਧ ਜੰਮ ਕੇ ਹੰਗਾਮਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਤਨਖਾਹ ਵਿੱਚੋਂ ਕਟੌਤੀ ਕੀਤੀ ਗਈ ਹੈ ਜੋ ਉਹ ਬਰਦਾਸ਼ਤ ਨਹੀਂ ਕਰਨਗੇ, ਹਾਲਾਂਕਿ ਇਸ ਧਰਨੇ ਦੌਰਾਨ ਇਹ ਸਿਹਤ ਕਰਮਚਾਰੀ ਖ਼ੁਦ ਸਮਾਜਿਕ ਦੂਰੀ ਦਾ ਖਿਆਲ ਰੱਖਣਾ ਭੁੱਲ ਗਏ।

ਲੁਧਿਆਣਾ ਦੇ ਨਿੱਜੀ ਹਸਪਤਾਲ ਦੇ ਕਰਮਚਾਰੀਆਂ ਨੇ ਕੀਤਾ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ

ਪ੍ਰਦਰਸ਼ਨ ਕਰ ਰਹੇ ਸਟਾਫ਼ ਨੇ ਦੱਸਿਆ ਕਿ ਅਪ੍ਰੈਲ ਵਿੱਚ ਉਨ੍ਹਾਂ ਦੀ ਤਨਖ਼ਾਹ ਵੱਧ ਕੇ ਆਉਂਦੀ ਹੈ ਪਰ ਇਸ ਮਹਾਂਮਾਰੀ ਕਰਕੇ ਤਨਖਾਹ ਤਾਂ ਨਹੀਂ ਵਧੀ ਪਰ ਜੋ ਤਨਖ਼ਾਹ ਪਾਈ ਗਈ ਹੈ ਉਹ ਵੀ ਕੱਟ ਦਿੱਤੀ ਗਈ। ਸਟਾਫ਼ ਨਰਸਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਪ੍ਰੇਸ਼ਾਨ ਹਨ ਕਿ ਉਨ੍ਹਾਂ ਦੀ ਤਨਖ਼ਾਹ ਬਹੁਤ ਘੱਟ ਹੈ।

ਨਰਸਾਂ ਨੇ ਦੱਸਿਆ ਕਿ 8000 ਰੁਪਏ ਮਹੀਨਾ ਤਨਖ਼ਾਹ 'ਤੇ ਉਹ ਕੰਮ ਕਰਦੇ ਹਨ, ਜਿਸ ਵਿੱਚੋਂ ਹਸਪਤਾਲ ਪ੍ਰਸ਼ਾਸਨ ਵੱਲੋਂ 3000 ਰੁਪਏ ਤਨਖ਼ਾਹ ਕੱਟ ਲਈ ਗਈ। ਨਰਸਾਂ ਅਤੇ ਡਾਕਟਰਾਂ ਨੇ ਕਿਹਾ ਕਿ ਉਹ ਆਪਣੀ ਜਾਨ ਜੋਖ਼ਿਮ ਵਿੱਚ ਪਾ ਕੇ ਦਿਨ ਰਾਤ ਡਿਊਟੀ ਨਿਭਾਅ ਰਹੇ ਹਨ। ਇਸ ਤਨਖ਼ਾਹ ਨਾਲ ਤਾਂ ਉਨ੍ਹਾਂ ਦਾ ਗੁਜ਼ਾਰਾ ਵੀ ਨਹੀਂ ਹੁੰਦਾ।

ਸਟਾਫ਼ ਦੇ ਇੱਕ ਹੋਰ ਮੈਂਬਰ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੈਮਰੇ ਅੱਗੇ ਕੁੱਝ ਵੀ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪਰ ਇਸ ਵੇਲੇ ਵੱਡੀ ਅਣਗਿਹਲੀ ਵੇਖਣ ਨੂੰ ਮਿਲੀ ਕਿ ਧਰਨੇ ਦੇ ਦੌਰਾਨ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਵਾਲ਼ਾ ਸਟਾਫ਼ ਆਪ ਹੀ ਸਮਾਜਿਕ ਦੂਰੀ ਭੁੱਲ ਗਏ।

ABOUT THE AUTHOR

...view details