ਲੁਧਿਆਣਾ: ਖੰਨਾ ਦੇ ਇਲਾਕੇ ਵਿੱਚ ਸਵੇਰ ਤੋਂ ਹੀ ਮੀਂਹ ਦਾ ਪੂਰਾ ਜ਼ੋਰ ਹੈ। ਇੱਕ ਪਾਸੇ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਲੋਕਾਂ ਦੇ ਮਨਾਂ ਵਿੱਚ ਡਰ ਬੈਠ ਗਿਆ ਹੈ, ਉੱਥੇ ਹੀ ਪੰਜਾਬ ਵਿੱਚ ਮੀਂਹ ਨੇ ਵੀ ਕਿਸਾਨਾਂ ਦੇ ਸਾਹ ਸੁਕਾਏ ਹੋਏ ਹਨ। ਮਾਨਸੂਨ ਵਿੱਚ ਹੋਈ ਤਬਦੀਲੀ ਇੱਕ ਪਾਸੇ ਮੌਸਮ ਨੂੰ ਖੁਸ਼ਨੁਮਾ ਬਣਾ ਰਹੀ ਹੈ ਤੇ ਦੂਜੇ ਪਾਸੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਖ਼ਰਾਬ ਕਰ ਰਹੀ ਹੈ।
ਖੰਨਾਂ ਦੇ ਇਲਾਕੇ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਨੇ ਫਸਲਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਭਾਵੇਂ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਮੁਆਵਜ਼ੇ ਦੀ ਵੀ ਗੱਲ ਕਰ ਰਹੀ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਨੂੰ ਮੁਆਵਜ਼ਾ ਮਿਲਦਾ ਹੈ ਜਾਂ ਨਹੀਂ।