ਲੁਧਿਆਣਾ: ਪੰਜਾਬ ਵਿੱਚ ਆਉਣ ਵਾਲੇ ਕੁਝ ਦਿਨਾਂ ਵਿੱਚ ਮੌਨਸੂਨ ਮੁੜ ਤੋਂ ਐਕਟਿਵ ਹੋਣ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮਾਝੇ ਦੇ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ 'ਚ ਆਉਣ ਵਾਲੇ 3 ਦਿਨ ਤੱਕ ਜ਼ਿਆਦਾਤਰ ਥਾਵਾਂ 'ਤੇ ਦਰਮਿਆਨੀ ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।