ਪੰਜਾਬ

punjab

ETV Bharat / state

1971 ਭਾਰਤ ਪਾਕਿਸਤਾਨ ਜੰਗ ਦੇ ਹੀਰੋ ਨੇ ਕੀਤਾ ਕਿਸਾਨਾਂ ਦਾ ਸਮਰਥਨ

ਲੁਧਿਆਣਾ ਵਿੱਚ 1971 ਭਾਰਤ ਪਾਕਿਸਤਾਨ ਜੰਗ ਦੌਰਾਨ ਦੁਸ਼ਮਣਾਂ ਨੂੰ ਲੋਹੇ ਦੇ ਚਨੇ ਚਬਾਉਣ ਵਾਲੇ ਜੰਗ ਦੇ ਹੀਰੋ ਬ੍ਰਿਗੇਡੀਅਰ ਜੋਗਿੰਦਰ ਸਿੰਘ ਜਸਵਾਲ ਨੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Jan 14, 2021, 10:24 PM IST

ਲੁਧਿਆਣਾ: ਦੇਸ਼ ਦੇ ਜਵਾਨਾਂ ਵੱਲੋਂ ਵੀ ਲਗਾਤਾਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿੱਚ 1971 ਭਾਰਤ ਪਾਕਿਸਤਾਨ ਜੰਗ ਦੌਰਾਨ ਦੁਸ਼ਮਣਾਂ ਨੂੰ ਲੋਹੇ ਦੇ ਚਨੇ ਚਬਾਉਣ ਵਾਲੇ ਜੰਗ ਦੇ ਹੀਰੋ ਬ੍ਰਿਗੇਡੀਅਰ ਜੋਗਿੰਦਰ ਸਿੰਘ ਜਸਵਾਲ ਨੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ।

1971 ਭਾਰਤ ਪਾਕਿਸਤਾਨ ਜੰਗ ਦੇ ਹੀਰੋ ਨੇ ਕੀਤਾ ਕਿਸਾਨਾਂ ਦਾ ਸਮਰਥਨ

ਬ੍ਰਿਗੇਡੀਅਰ ਜੋਗਿੰਦਰ ਸਿੰਘ ਜਸਵਾਲ ਨੇ ਕਿਹਾ ਕਿ ਉਹ ਪਹਿਲਾਂ ਕਿਸਾਨ ਦੇ ਪੁੱਤ ਹਨ। ਇਸ ਕਰਕੇ ਖੇਤੀ ਕਾਨੂੰਨ ਮੋਦੀ ਸਰਕਾਰ ਨੂੰ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪੁੱਤ ਹੱਦਾਂ ਉੱਤੇ ਲੜ ਕੇ ਦੇਸ਼ ਲਈ ਸ਼ਹੀਦ ਹੋ ਰਹੇ ਹਨ ਅਤੇ ਸਾਡੇ ਪਿਉ ਕਿਸਾਨ ਅੰਦੋਲਨ ਵਿੱਚ ਆਪਣੀਆਂ ਸ਼ਹਾਦਤਾਂ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਕਦੇ ਖਾਲਿਸਤਾਨੀ ਕਿਹਾ ਜਾਂਦਾ ਹੈ ਕਦੇ ਅੱਤਵਾਦੀ ਕਿਹਾ ਜਾਂਦਾ ਹੈ ਜੋ ਕਿ ਬੇਹੱਦ ਹੋਈ ਮੰਦਭਾਗੀ ਗੱਲ ਹੈ।

ABOUT THE AUTHOR

...view details