ਪੰਜਾਬ

punjab

ETV Bharat / state

ਹਾਈ ਕੋਰਟ ਨੇ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਕੀਤਾ ਜਵਾਬ ਤਲਬ - ਲੁਧਿਆਣਾ ਨਗਰ ਨਿਗਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਸੀ ਜਿਸ ਵਿੱਚ ਕੋਰਟ ਵੱਲੋਂ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ।

High court notice to ludhiana municipal corporation
ਹਾਈ ਕੋਰਟ ਨੇ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਕੀਤਾ ਜਵਾਬ ਤਲਬ

By

Published : Mar 12, 2020, 4:12 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਸੀ ਜਿਸ ਵਿੱਚ ਕੋਰਟ ਵੱਲੋਂ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ। ਦੱਸ ਦਈਏ ਕਿ ਲੁਧਿਆਣਾ ਨਗਰ ਨਿਗਮ ਵੱਲੋਂ ਬਣਾਏ ਜਾ ਰਹੇ ਪਖਾਨਿਆਂ ਉੱਤੋਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ ਅਤੇ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਇਸ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।

ਲੁਧਿਆਣਾ ਦੇ ਕਿਚਲੂ ਨਗਰ ਵਿੱਚ ਬਣ ਰਹੇ ਇਨ੍ਹਾਂ ਪਖ਼ਾਨਿਆਂ ਦੇ ਨਿਰਮਾਣ ਨੂੰ ਰੋਕਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੇ ਨਗਰ ਨਿਗਮ ਲੁਧਿਆਣਾ ਨੂੰ ਕਈ ਵਾਰ ਪਟੀਸ਼ਨ ਦਿੱਤੀ ਪਰ ਨਿਰਮਾਣ ਕਾਰਜ ਨਹੀਂ ਰੋਕਿਆ ਗਿਆ।

ਹਾਈ ਕੋਰਟ ਨੇ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਕੀਤਾ ਜਵਾਬ ਤਲਬ

ਇਹ ਵੀ ਪੜ੍ਹੋ: ਆਖਿਰ ਕੈਪਟਨ ਨੇ 'ਫੇਕ ਪੋਸਟ' ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਕਿਉਂ ਪਾਇਆ ? ਤੁਸੀਂ ਵੀ ਜਾਣੋ !

ਪਟੀਸ਼ਨਰ ਵੱਲੋਂ ਕਿਸੇ ਪਾਸੋਂ ਰਾਹਤ ਨਾ ਮਿਲਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਇਖ਼ਤਿਆਰ ਕੀਤਾ ਗਿਆ ਜਿਸ ਤੋਂ ਬਾਅਦ ਅੱਜ ਹਾਈ ਕੋਰਟ ਵੱਲੋਂ ਲੁਧਿਆਣਾ ਨਗਰ ਨਿਗਮ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ।

ABOUT THE AUTHOR

...view details