ਪੰਜਾਬ

punjab

ETV Bharat / state

ਲੁਧਿਆਣਾ ਗਿੱਲ ਰੋਡ 'ਤੇ ਤੇਜ਼ ਰਫ਼ਤਾਰ ਥਾਰ ਦਾ ਕਹਿਰ, ਦੋ ਮੋਟਰਸਾਇਕਲ ਸਵਾਰਾਂ ਨੂੰ ਦਰੜਿਆ, ਗੁੱਸੇ 'ਚ ਆਏ ਲੋਕਾਂ ਨੇ ਭੰਨੀ ਗੱਡੀ - ਕਾਰ ਨੇ ਬੇਕਾਬੂ ਹੋ ਕੇ 2 ਮੋਟਰਸਾਇਕਲਾਂ ਨੂੰ ਮਾਰੀ ਟੱਕਰ

Thar Driver Crushes 4 Bike Rider: ਲੁਧਿਆਣਾ ਗਿੱਲ ਰੋਡ 'ਤੇ ਤੇਜ਼ ਰਫ਼ਤਾਰ ਥਾਰ ਗੱਡੀ ਨੇ ਦੋ ਮੋਟਰਸਾਇਕਲ ਸਵਾਰਾਂ ਨੂੰ ਦਰੜ ਦਿੱਤਾ। ਜਿਸ 'ਚ ਕਈ ਵਿਅਕਤੀ ਜ਼ਖ਼ਮੀ ਵੀ ਹੋਏ। ਉਧਰ ਗੁੱਸੇ 'ਚ ਲੋਕਾਂ ਨੇ ਗੱਡੀ ਦੇ ਸ਼ੀਸ਼ੇ ਤੱਕ ਭੰਨ ਦਿੱਤੇ ਅਤੇ ਕਾਰ ਸਵਾਰ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਤੇਜ਼ ਰਫ਼ਤਾਰ ਥਾਰ ਦਾ ਕਹਿਰ
ਤੇਜ਼ ਰਫ਼ਤਾਰ ਥਾਰ ਦਾ ਕਹਿਰ

By ETV Bharat Punjabi Team

Published : Nov 12, 2023, 9:47 AM IST

ਪ੍ਰਤੱਖਦਰਸ਼ੀ ਤੇ ਪੁਲਿਸ ਜਾਣਕਾਰੀ ਦਿੰਦੇ ਹੋਏ

ਲੁਧਿਆਣਾ: ਦੇਰ ਰਾਤ ਲੁਧਿਆਣਾ ਵਿੱਚ ਇੱਕ ਵਾਰ ਫਿਰ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਗਿੱਲ ਰੋਡ 'ਤੇ ਇੱਕ ਤੇਜ਼ ਰਫ਼ਤਾਰ ਥਾਰ ਕਾਰ ਨੇ ਬੇਕਾਬੂ ਹੋ ਕੇ 2 ਮੋਟਰਸਾਇਕਲਾਂ ਨੂੰ ਦਰੜ ਦਿੱਤਾ। ਹਾਦਸੇ 'ਚ ਦੋਵੇਂ ਮੋਟਰਸਾਈਕਲ ਕਾਰ ਦੇ ਹੇਠਾਂ ਫਸ ਗਏ। ਹਾਦਸੇ 'ਚ ਦੋ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਵਿੱਚੋਂ ਇੱਕ ਦੀ ਲੱਤ ਵੀ ਟੁੱਟ ਗਈ। ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਗੁੱਸੇ 'ਚ ਲੋਕਾਂ ਨੇ ਭੰਨੀ ਗੱਡੀ: ਥਾਰ ਸਵਾਰ ਕਾਰ ਵਿੱਚ ਪਾਰਟੀ ਕਰ ਰਹੇ ਸਨ, ਕਾਰ ਵਿੱਚ ਨਮਕੀਨ ਅਤੇ ਸੋਡਾ ਵੀ ਦੇਖਿਆ ਗਿਆ। ਇੰਨਾ ਹੀ ਨਹੀਂ ਗੁੱਸੇ 'ਚ ਆਏ ਲੋਕਾਂ ਨੇ ਕਾਰ ਦੀ ਭੰਨਤੋੜ ਵੀ ਕੀਤੀ। ਹਾਲਾਂਕਿ ਲੋਕਾਂ ਨੇ ਇਕ ਕਾਰ ਚਾਲਕ ਨੂੰ ਮੌਕੇ 'ਤੇ ਹੀ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜ਼ਖਮੀ ਨੌਜਵਾਨਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਗੱਡੀ ਹੇਠ ਦਿੱਤੇ ਦੋ ਮੋਟਰਸਾਇਕਲ ਤੇ ਵਿਅਕਤੀ ਜ਼ਖ਼ਮੀ: ਇਸ ਸਬੰਧੀ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਥਾਰ ਗੱਡੀ ਦੀ ਰਫਤਾਰ ਤੇਜ਼ ਸੀ, ਜਿਸ ਕਰਕੇ ਉਸ ਨੇ ਬੇਕਾਬੂ ਹੋਕੇ 2 ਮੋਟਰਸਾਇਕਲਾਂ 'ਤੇ ਕਾਰ ਚੜ੍ਹਾ ਦਿੱਤੀ। ਉਨ੍ਹਾਂ ਦੱਸਿਆ ਕਿ ਮੋਟਰਸਾਇਕਲ ਸਵਾਰ ਜ਼ਖ਼ਮੀ ਹੋ ਗਏ, ਜਿੰਨ੍ਹਾਂ ਨੂੰ ਲੋਕਾਂ ਦੀ ਮਦਦ ਦੇ ਨਾਲ ਹਸਪਤਾਲ ਪਹੁੰਚਾਇਆ ਗਿਆ। ਰਾਹਗੀਰਾਂ ਦੇ ਦੱਸਣ ਮੁਤਾਬਿਕ ਇੱਕ ਮੋਟਰਸਾਇਕਲ ਸਵਾਰ ਦੀ ਲੱਤ ਟੁੱਟ ਗਈ ਅਤੇ ਬਾਕੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਕਿਹਾ ਕਿ ਥਾਰ ਚਾਲਕ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਪੁਲਿਸ ਵਲੋਂ ਕਾਰਵਾਈ ਸ਼ੁਰੂ:ਉਧਰ ਕਾਰ ਹੇਠਾਂ ਤੋਂ ਪੁਲਿਸ ਨੇ ਮੌਕੇ 'ਤੇ ਆ ਕੇ ਮੋਟਰਸਾਇਕਲਾਂ ਨੂੰ ਬਾਹਰ ਕੱਢਿਆ। ਕਾਰ 'ਚ ਖਾਰਾ ਅਤੇ ਨਮਕੀਨ ਬਰਾਮਦ ਹੋਇਆ, ਜਿਸ ਤੋਂ ਲਗਦਾ ਕੇ ਥਾਰ 'ਚ ਪਾਰਟੀ ਚੱਲ ਰਹੀ ਸੀ। ਹਾਲਾਂਕਿ ਥਾਰ ਚਾਲਕ ਨੇ ਨਸ਼ਾ ਕੀਤਾ ਸੀ ਜਾਂ ਨਹੀਂ ਇਸ ਦੀ ਪੁਸ਼ਟੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੋਵੇਗੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਹੈ ਤੇ ਦੱਸਿਆ ਕਿ ਇੱਕ ਵਿਅਕਤੀ ਨੂੰ ਹਿਰਾਸਤ 'ਚ ਲੈਕੇ ਥਾਣੇ ਭੇਜ ਦਿੱਤਾ ਹੈ।

ABOUT THE AUTHOR

...view details