ਪੰਜਾਬ

punjab

ETV Bharat / state

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਯਾਤਰਾ - ਪ੍ਰਕਾਸ਼ ਪੁਰਬ

ਮੁੱਲਾਂਪੁਰ ਦੇ ਪਿੰਡ ਰਕਬਾ ਤੋਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਤੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਵਿਸ਼ਾਲ ਯਾਤਰਾ ਸ਼ੁਰੂ ਹੋਈ। ਇਸ ਯਾਤਰਾ ਦੀ ਸ਼ੁਰੂਆਤ ਮੌਕੇ ਨਹਿੰਗ ਸਿੰਘਾਂ ਨੇ ਗੱਤਕਾ ਦੇ ਜ਼ੌਹਰ ਦਿਖਾਏ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਯਾਤਰਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਯਾਤਰਾ

By

Published : Mar 16, 2021, 5:36 PM IST

ਲੁਧਿਆਣਾ: ਮੁੱਲਾਂਪੁਰ ਦੇ ਪਿੰਡ ਰਕਬਾ ਤੋਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਤੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਵਿਸ਼ਾਲ ਯਾਤਰਾ ਸ਼ੁਰੂ ਹੋਈ। ਇਸ ਯਾਤਰਾ ਦੀ ਸ਼ੁਰੂਆਤ ਮੌਕੇ ਨਹਿੰਗ ਸਿੰਘਾਂ ਨੇ ਗੱਤਕਾ ਦੇ ਜ਼ੌਹਰ ਦਿਖਾਏ। ਇਸ ਮੌਕੇ ਪ੍ਰਧਾਨ ਕਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਯਾਤਰਾ 5 ਦਿਨਾਂ ਲਈ ਕੱਢੀ ਜਾ ਰਹੀ ਹੈ, ਜੋ ਕਿ ਧਾਰਮਿਕ ਸਥਾਨਾਂ ਤੋਂ ਹੁੰਦੇ ਹੋਏ ਕਿਸਾਨੀ ਸੰਗਰਸ਼ ਦਿੱਲੀ ਵਿਖੇ ਵੀ ਸੰਗਤਾਂ ਦੇ ਦਰਸ਼ਨ ਕਰੇਗੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਯਾਤਰਾ

ਇਹ ਵੀ ਪੜੋ: ਮਰਦਮਸ਼ੁਮਾਰੀ ਦੌਰਾਨ ਆਪਣਾ ਧਰਮ ਸਿੱਖ ਤੇ ਭਾਸ਼ਾ ਪੰਜਾਬੀ ਦੱਸਣ 'ਚ ਨਾ ਕਰੋ ਸੰਕੋਚ- ਗਿਆਨੀ ਹਰਪ੍ਰੀਤ ਸਿੰਘ

ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਨੂੰ ਬਚਾਉਣ ਵਾਸਤੇ ਸ਼ਹੀਦੀ ਦਿੱਤੀ ਸੀ ਤੇ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਵ ਨੂੰ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਸ ਦੇ ਨਾਲ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਅਪੀਲ ਕੀਤੀ।

ਇਹ ਵੀ ਪੜੋ: ਪੰਜਾਬ ਸਰਕਾਰ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

ABOUT THE AUTHOR

...view details