ਪੰਜਾਬ

punjab

ETV Bharat / state

ਲੁਧਿਆਣਾ ਦੀ ਦਾਣਾ ਮੰਡੀ 'ਚ ਇਕੱਠੇ ਹੋਏ ਸੈਂਕੜੇ ਮਜ਼ਦੂਰ, ਦੱਸੀਆਂ ਮੁਸ਼ਕਿਲਾਂ - ਲੁਧਿਆਣਾ ਦੀ ਦਾਣਾ ਮੰਡੀ

ਆਪਣੇ ਘਰਾਂ ਨੂੰ ਜਾਣ ਲਈ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਸੈਂਕੜੇ ਮਜ਼ਦੂਰ ਇਕੱਠੇ ਹੋਏ। ਮਜ਼ਦੂਰਾਂ ਨੇ ਦੱਸਿਆ ਕਿ ਉਹ ਕਈ ਦਿਨਾਂ ਤੋਂ ਇੱਥੇ ਫਸੇ ਹੋਏ ਹਨ ਅਤੇ ਹਾਲੇ ਤੱਕ ਉਨ੍ਹਾਂ ਨੂੰ ਟਿਕਟ ਨਹੀਂ ਮਿਲ ਰਹੀ ਹੈ।

ਫ਼ੋਟੋ।
ਫ਼ੋਟੋ।

By

Published : May 18, 2020, 3:13 PM IST

ਲੁਧਿਆਣਾ: ਪੰਜਾਬ ਵਿੱਚ ਪਰਵਾਸੀ ਮਜ਼ਦੂਰ ਲਗਾਤਾਰ ਆਪੋ ਆਪਣੇ ਸੂਬਿਆਂ 'ਚ ਜਾਣ ਲਈ ਤਿਆਰ ਹਨ। ਖ਼ਾਸ ਕਰਕੇ ਲੁਧਿਆਣਾ ਵਿੱਚ ਵੱਡੀ ਤਾਦਾਦ ਵਿੱਚ ਪਰਵਾਸੀ ਮਜ਼ਦੂਰ ਰਹਿੰਦੇ ਹਨ ਅਤੇ ਆਪਣੇ ਘਰਾਂ ਨੂੰ ਜਾਣ ਲਈ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਸੈਂਕੜੇ ਮਜ਼ਦੂਰ ਇਕੱਠੇ ਹੋ ਗਏ।

ਵੇਖੋ ਵੀਡੀਓ

ਉਨ੍ਹਾਂ ਦੀ ਰੇਲਵੇ ਟਿਕਟ ਹਾਲੇ ਤੱਕ ਕਨਫਰਮ ਨਹੀਂ ਹੋਈ ਜਾਂ ਫਿਰ ਉਨ੍ਹਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ। ਦਾਣਾ ਮੰਡੀ ਦੇ ਵਿੱਚ ਪਰਵਾਸੀ ਮਜ਼ਦੂਰਾਂ ਦੀ ਲੱਗੀ ਭੀੜ ਲਗਾਤਾਰ ਕੋਰੋਨਾ ਨੂੰ ਸੱਦਾ ਦੇ ਰਹੀ ਹੈ ਕਿਉਂਕਿ ਇੱਥੇ ਸਮਾਜਿਕ ਦੂਰੀ ਦਾ ਕੋਈ ਵੀ ਧਿਆਨ ਨਹੀਂ ਰੱਖਿਆ ਜਾ ਰਿਹਾ।

ਮਜ਼ਦੂਰਾਂ ਨੇ ਦੱਸਿਆ ਕਿ ਉਹ ਕਈ ਦਿਨਾਂ ਤੋਂ ਇੱਥੇ ਫਸੇ ਹੋਏ ਹਨ ਅਤੇ ਹਾਲੇ ਤੱਕ ਉਨ੍ਹਾਂ ਨੂੰ ਟਿਕਟ ਨਹੀਂ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬੱਸ ਜਾਂ ਟ੍ਰੇਨ ਵਿੱਚ ਸਵਾਰੀਆਂ ਭਰ ਜਾਣ ਤਾਂ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਜਾਂਦਾ ਹੈ।

ਪਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਉਹ ਆਪਣੇ ਘਰ ਪਰਤਣਾ ਚਾਹੁੰਦੇ ਹਨ ਅਤੇ ਆਪਣੇ ਕੰਮ ਕਾਰ ਛੱਡ ਕੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਬੈਠੇ ਹੋਏ ਹਨ ਤਾਂ ਜੋ ਉਨ੍ਹਾਂ ਦੀ ਵਾਰੀ ਆਵੇ ਤੇ ਉਹ ਆਪਣੇ ਘਰ ਜਾ ਸਕਣ।

ਉਨ੍ਹਾਂ ਕਿਹਾ ਕਿ ਮਕਾਨ ਮਾਲਕ ਉਨ੍ਹਾਂ ਨੂੰ ਰਹਿਣ ਨਹੀਂ ਦੇ ਰਹੇ ਅਤੇ ਕਿਰਾਇਆ ਮੰਗ ਰਹੇ ਹਨ ਜਾਂ ਫਿਰ ਉਨ੍ਹਾਂ ਨੂੰ ਮਕਾਨ ਖਾਲੀ ਕਰਨ ਲਈ ਕਹਿ ਰਹੇ ਹਨ ਜਿਸ ਕਰਕੇ ਹੁਣ ਉਹ ਬੇਬੱਸ ਹੋ ਕੇ ਆਪਣੇ ਘਰ ਜਾਣਾ ਚਾਹੁੰਦੇ ਹਨ। ਕੁੱਝ ਪਰਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲੇ ਤੱਕ ਰਜਿਸਟ੍ਰੇਸ਼ਨ ਵੀ ਨਹੀਂ ਹੋਈ।

ABOUT THE AUTHOR

...view details