ਲੁਧਿਆਣਾ:ਹੈਦਰਾਬਾਦ ਵਿੱਚ ਹੋਏ ਡਾਕਟਰ ਨਾਲ ਗੈਂਗਰੇਪ ਤੋਂ ਬਾਅਦ ਪੂਰੇ ਦੇਸ਼ ਵਿਚ ਰੋਸ ਦੀ ਲਹਿਰ ਸੀ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਪੂਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਅਤੇ ਕੈਂਡਲ ਮਾਰਚ ਕੱਢੇ ਜਾ ਰਹੇ ਸਨ ਇਸੇ ਵਿਚਕਾਰ ਸ਼ੁੱਕਰਵਾਰ ਨੂੰ ਸਵੇਰੇ ਖਬਰ ਆਈ ਕਿ ਚਾਰੇ ਮੁਲਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ, ਜਿਸ ਤੋਂ ਬਾਅਦ ਲੋਕਾਂ ਦੀ ਖਾਸ ਕਰਕੇ ਮਹਿਲਾਵਾਂ ਦੀ ਰਲੀ-ਮਿਲੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ ਹੈ।
ਲੁਧਿਆਣਾ ਤੋਂ ਆਮ ਮਹਿਲਾਵਾਂ ਦਾ ਕਹਿਣਾ ਹੈ ਕਿ ਬਲਾਤਕਾਰ ਦੋਸ਼ੀ ਜੋ ਐਨਕਾਊਂਟਰ ਦੇ ਦੌਰਾਨ ਮਾਰੇ ਗਏ ਹਨ ਉਨ੍ਹਾਂ ਨੂੰ ਇਸ ਤੋਂ ਵੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਸੀ। ਇਸ ਦੇ ਨਾਲ ਹੀ ਕੁਝ ਮਹਿਲਾਵਾਂ ਨੇ ਪੁਲਿਸ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਕਿਹਾ ਕਿ ਅਦਾਲਤਾਂ ਨੂੰ ਅਤੇ ਸਰਕਾਰ ਅਜਿਹੇ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਤਾਂ ਜੋ ਬਲਾਤਕਾਰ ਕਰਨ 'ਤੇ ਸੋਚਣ 'ਤੇ ਵੀ ਕਿਸੇ ਦੀ ਵੀ ਰੂਹ ਕੰਬ ਜਾਵੇ।