ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਜਿੱਥੇ ਕਣਕ ਦੀ ਖ਼ਰੀਦ ਲਈ ਲਗਾਤਾਰ ਮੰਡੀ ਬੋਰਡ ਤੇ ਜ਼ਿਲ੍ਹੇ ਦੇ ਅਫ਼ਸਰਾਂ ਦੀ ਡਿਊਟੀਆਂ ਲਾਈਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਪੰਜ ਆਈਏਐੱਸ ਅਫਸਰਾਂ ਦੀ ਵੀ ਵਿਸ਼ੇਸ਼ ਤੌਰ 'ਤੇ ਡਿਊਟੀ ਲਗਾਈ ਗਈ ਹੈ ਤਾਂ ਜੋ ਉਹ ਕਣਕ ਦੀ ਖ਼ਰੀਦ 'ਤੇ ਨਜ਼ਰਸਾਨੀ ਹੋ ਸਕਣ।
ਲੁਧਿਆਣਾ ਸੰਗਰੂਰ ਅਤੇ ਮੋਗਾ ਜ਼ਿਲ੍ਹਾ ਰਵੀ ਭਗਤ ਨੂੰ ਦਿੱਤਾ ਗਿਆ ਹੈ ਜਿਨ੍ਹਾਂ ਵੱਲੋਂ ਲੁਧਿਆਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਕਿਸਾਨਾਂ ਨਾਲ ਦਰਪੇਸ਼ ਮੁਸ਼ਕਿਲਾਂ ਸਬੰਧੀ ਵੀ ਗੱਲਬਾਤ ਕੀਤੀ ਗਈ।
ਰਵੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਵਿਸ਼ੇਸ਼ ਤੌਰ 'ਤੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਵਾਚਣ ਲਈ ਲਗਾਈ ਗਈ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 24 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ ਤੇ 5 ਲੱਖ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 27 ਲੱਖ ਤੋਂ ਪਾਰ, 1 ਲੱਖ 90 ਹਜ਼ਾਰ ਮੌਤਾਂ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਸਪੇਸ ਬਾਰੇ ਵੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਹੋਰ ਪਾਸ ਮੁਹੱਈਆ ਕਰਵਾਏ ਜਾ ਸਕਣ। ਰਵੀ ਭਗਤ ਨੇ ਵੀ ਦੱਸਿਆ ਕਿ ਮੰਡੀਆਂ ਦੇ ਵਿੱਚ ਆਪਸੀ ਦਾਇਰਾ ਅਤੇ ਸੈਨੀਟਾਈਜ਼ਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।