ਲੁਧਿਆਣਾ: ਖੇਤੀ ਬਿੱਲਾਂ ਦਾ ਵਿਰੋਧ ਪੰਜਾਬ ਦੀਆਂ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਕਰ ਰਹੀਆਂ ਹਨ। ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਵੀ ਖੇਤੀ ਸੁਧਾਰ ਬਿੱਲ ਦਾ ਡਟ ਕੇ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਖੇਤੀ ਬਿੱਲ ਕਿਸਾਨ ਵਿਰੋਧੀ ਹਨ, ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਦਾ ਪੁਰਜ਼ੋਰ ਵਿਰੋਧ ਕਰਦੀ ਦਾ ਇਹ ਆਰਡੀਨੈਂਸ ਪਾਸ ਵੀ ਨਹੀਂ ਹੋਣਾ ਸੀ।
'ਜੇਕਰ ਸਾਰੀਆਂ ਪਾਰਟੀਆਂ ਇਕਜੁੱਟ ਹੋ ਜਾਂਦੀਆਂ ਤਾਂ ਇਹ ਬਿੱਲ ਪਾਸ ਨਹੀਂ ਹੋਣੇ ਸਨ' - ਖੇਤੀ ਬਿੱਲਾਂ ਦਾ ਵਿਰੋਧ
ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਵੀ ਖੇਤੀ ਸੁਧਾਰ ਬਿੱਲ ਦਾ ਡਟ ਕੇ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਖੇਤੀ ਬਿੱਲ ਕਿਸਾਨ ਵਿਰੋਧੀ ਹਨ।
'ਜੇਕਰ ਸਾਰੀਆਂ ਪਾਰਟੀਆਂ ਇਕਜੁੱਟ ਹੋ ਜਾਂਦੀਆਂ ਤਾਂ ਇਹ ਬਿੱਲ ਕਦੀ ਪਾਸ ਨਹੀਂ ਹੋਣੇ ਸਨ'
ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਲਗਾਤਾਰ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਡਟ ਕੇ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਵੀ ਇਸ ਮੁੱਦੇ 'ਤੇ ਪਹਿਲਾਂ ਵੀ ਕਦਮ ਨਹੀਂ ਚੁਕਿਆ ਗਿਆ ਅਤੇ ਅਕਾਲੀ ਦਲ ਤਾਂ ਖੁਦ ਇਸ ਦੀ ਸ਼ਲਾਘਾ ਕਰਦਾ ਰਿਹਾ ਹੈ ਪਰ ਹੁਣ ਅਸਲੀਅਤ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਸਾਰੀਆਂ ਪਾਰਟੀਆਂ ਇੱਕ ਜੁੱਟ ਹੋ ਜਾਂਦੀਆਂ ਤਾਂ ਸ਼ਾਇਦ ਇਨ੍ਹਾਂ ਬਿੱਲਾਂ ਨੂੰ ਲੈ ਕੇ ਦਬਾਅ ਬਣਾਇਆ ਜਾ ਸਕਦਾ ਸੀ।